05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਮਜੀਠੀਆ ਨੇ 'ਆਪ' ਆਗੂਆਂ 'ਤੇ ਭਿ੍ਸ਼ਟਾਚਾਰ ਕਰਨ ਅਤੇ ਭਗੌੜੇ ਵਿਅਕਤੀ ਨੂੰ ਚੇਅਰਮੈਨ ਬਣਾਉਣ ਦੇ ਲਾਏ ਦੋਸ਼

ਅਜੀਤ ਡੈਸਕ 27-03-2026
ਅੰਮਿ੍ਤਸਰ, 26 ਮਾਰਚ (ਜਸਵੰਤ ਸਿੰਘ ਜੱਸ)-ਇੱਥੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ 'ਆਪ' ਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ 'ਆਪ' ਨੇ ਇਕ ਅਜਿਹੇ ਵਿਅਕਤੀ ਨੂੰ ਸ੍ਰੀ ਹਰਿਗੋਬਿੰਦਪੁਰ ਸਾਹਿਬ ਬਲਾਕ ਸਮਿਤੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਿਸ ਨੂੰ ਅਦਾਲਤ ਵਲੋਂ ਪੀ. ਓ. ਐਲਾਨਿਆਂ ਹੋਇਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਉਹ ਸ਼ਰਾਬ ਦੀ ਤਸਕਰੀ ਦੇ ਮਾਮਲੇ ਵਿਚ ਵੀ ਸ਼ਾਮਿਲ ਰਿਹਾ ਹੈ | ਸ: ਮਜੀਠੀਆ ਨੇ ਕਿਹਾ ਕਿ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕਸ਼ੀ ਦੇ ਮਾਮਲੇ ਪਿੱਛੇ ਵੀ ਭਿ੍ਸ਼ਟਾਚਾਰ ਅਤੇ ਸਿਆਸੀ ਦਬਾਅ ਦੱਸਿਆ ਜਾਂਦਾ ਹੈ | ਸ: ਮਜੀਠੀਆ ਨੇ ਅੰਮਿ੍ਤਸਰ ਕੇਂਦਰੀ ਹਲਕੇ ਤੋਂ ਇਕ 'ਆਪ' ਵਲੰਟੀਅਰ ਵਰੁਣ ਭਗਤ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੇ ਹੀ ਇਕ ਹੋਰ ਸੀਨੀਅਰ 'ਆਪ' ਆਗੂ 'ਤੇ ਚੇਅਰਮੈਨੀ ਦੇਣ ਲਈ ਕਥਿਤ ਤੌਰ 'ਤੇ ਭਿ੍ਸ਼ਟਾਚਾਰ ਕਰਨ ਦੇ ਲਾਏ ਦੋਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਪ੍ਰੇਸ਼ਾਨ ਨਾ ਹੋਣ ਤੇ ਸੱਚ ਬਿਆਨ ਕਰਨ, ਅਕਾਲੀ ਦਲ ਉਸ ਦੀ ਸਹਾਇਤਾ ਤੇ ਇਨਸਾਫ ਦਿਵਾਉਣ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਹੁਣ ਕੋਈ ਵਿਰੋਧੀ ਪਾਰਟੀ ਨਹੀਂ, ਬਲਕਿ ਆਪ ਦੇ ਆਪਣੇ ਵਲੰਟੀਅਰ ਹੀ ਭਿ੍ਸ਼ਟਾਚਾਰ ਦੇ ਦੋਸ਼ ਲਗਾ ਰਹੇ ਹਨ | ਇਸ ਮੌਕੇ ਐਡਵੋਕੇਟ ਅਮਰਪਾਲ ਸਿੰਘ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਭਿੱਟੇਵੱਡ ਤੇ ਗੁਰਪ੍ਰੀਤ ਸਿੰਘ ਵਡਾਲੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ 24 ਘੰਟੇ ਮੁਫ਼ਤ ਲੰਗਰ ਸੇਵਾ ਅੱਜ ਤੋਂ ਹੋਵੇਗੀ ਆਰੰਭ ਐਡਵੋਕੇਟ... ਅਗਲੀ ਖ਼ਬਰ ਪਿ੍ੰਸੀਪਲ ਪਰਾਸ਼ਰ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।