05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ 24 ਘੰਟੇ ਮੁਫ਼ਤ ਲੰਗਰ ਸੇਵਾ ਅੱਜ ਤੋਂ ਹੋਵੇਗੀ ਆਰੰਭ ਐਡਵੋਕੇਟ ਧਾਮੀ ਅਰਦਾਸ ਉਪਰੰਤ ਕਰਨਗੇ ਰਸਮੀ ਸ਼ੁਰੂਆਤ

ਗੁਰੂ ਨਾਨਕ ਦੇਵ ਜੀ ਹਸਪਤਾਲ ਮਜੀਠਾ ਰੋਡ ਵਿਖੇ ਇਲਾਜ ਕਰਾਉਣ ਆਉਂਦੇ ਮਰੀਜ਼ਾਂ ਅਤੇ ਉ੍ਹਨਾਂ ਦੇ ਪਰਿਵਾਰਕ ਮੈਂਬਰਾਂ 24 ਘੰਟੇ ਮੁਫ਼ਤ ਲੰਗਰ ਸੇਵਾ ਪ੍ਰਦਾਨ ਕਰਨ ਲਈ ਸ਼ੋ੍ਰਮਣੀ ਕਮੇਟੀ ਵਲੋਂ ਤਿਆਰ ਕੀਤਾ ਗਿਆ ਸ਼ੈੱਡ | ਤਸਵੀਰ : ਨਿਰਮਲ ਸਟੂਡੀਓ <br/> 27-03-2026
ਅੰਮਿ੍ਤਸਰ, 26 ਮਾਰਚ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਗੁਰੂ ਨਾਨਕ ਦੇਵ ਜੀ ਹਸਪਤਾਲ ਮਜੀਠਾ ਰੋਡ ਵਿਖੇ ਇਲਾਜ ਕਰਾਉਣ ਆਉਂਦੇ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਲਈ ਆਉਂਦੇ ਪਰਿਵਾਰਕ ਮੈਂਬਰਾਂ ਲਈ ਅੱਜ 27 ਮਾਰਚ ਤੋਂ 24 ਘੰਟੇ ਮੁਫ਼ਤ ਲੰਗਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਇਸ ਲੰਗਰ ਸੇਵਾ ਦਾ ਰਸਮੀ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਵੇਰੇ 10 ਵਜੇ ਅਰਦਾਸ ਉਪਰੰਤ ਕੀਤਾ ਜਾਵੇਗਾ | ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਵਲੋਂ ਆਪਣੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਜੀ ਚੈਰੀਟੇਬਲ ਹਸਪਤਾਲ ਵੱਲਾ ਵਿਖੇ ਵੀ ਮੁਫ਼ਤ ਲੰਗਰ ਸੇਵਾ ਚਲਾਈ ਜਾ ਰਹੀ ਹੈ ਤੇ ਕੋਰੋਨਾ ਸਮੇਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਵੀ ਇਹ ਲੰਗਰ ਸੇਵਾ ਆਰੰਭ ਕੀਤੀ ਗਈ ਸੀ | ਜਾਣਕਾਰੀ ਅਨੁਸਾਰ ਹੁਣ ਕੱਲ੍ਹ ਤੋਂ ਸਵੇਰੇ, ਦੁਪਹਿਰ ਤੇ ਰਾਤ ਸਮੇਂ ਮੁਫ਼ਤ ਲੰਗਰ ਸੇਵਾ ਲਗਾਤਾਰ ਜਾਰੀ ਰਹੇਗੀ ਤੇ ਇਸ ਲਈ ਹਸਪਤਾਲ ਸਮੂਹ ਵਿਖੇ ਇੱਕ ਲੰਗਰ ਹਾਲ ਵੀ ਤਿਆਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਕਤਲ ਕੇਸ 'ਚ ਨਾਬਾਲਗ ਲੜਕਾ ਪਿਸਟਲ ਸਮੇਤ ਕਾਬੂ ਅਗਲੀ ਖ਼ਬਰ ਮਜੀਠੀਆ ਨੇ 'ਆਪ' ਆਗੂਆਂ 'ਤੇ ਭਿ੍ਸ਼ਟਾਚਾਰ ਕਰਨ ਅਤੇ ਭਗੌੜੇ ਵਿਅਕਤੀ ਨੂੰ ਚੇਅਰਮੈਨ ਬਣਾਉਣ ਦੇ ਲਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।