05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਦੌਰਾ ਕੀਤਾ

ਅਜੀਤ ਡੈਸਕ 27-03-2026
ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਵਿੱਦਿਅਕ ਦੌਰਾ ਕਰਵਾਇਆ ਗਿਆ | ਕਾਲਜ ਦੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਦੌਰਾ ਵਿਭਾਗ ਮੁਖੀ ਪ੍ਰੋ. ਅਮਨਦੀਪ ਕੌਰ ਦੀ ਅਗਵਾਈ ਹੇਠ 'ਕੋਚਰ ਇਨਫੋਟੈਕ' (ਮਾਨਾਂਵਾਲਾ) ਵਿਖੇ ਲਿਜਾਇਆ ਗਿਆ, ਜਿਸ 'ਚ ਲਗਭਗ 60 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਕੋਚਰ ਇਨਫੋਟੈਕ ਦੇ ਦੌਰੇ ਦੌਰਾਨ ਉੱਥੋਂ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਅਤੇ ਕੰਪਿਊਟਰ ਸਾਇੰਸ ਦੇ ਖੇਤਰ 'ਚ ਹੋ ਰਹੀਆਂ ਨਵੀਆਂ ਤਬਦੀਲੀਆਂ ਬਾਰੇ ਭਰਪੂਰ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੂੰ ਸੰਸਥਾ ਦੇ ਵੱਖ-ਵੱਖ ਵਿਭਾਗਾਂ 'ਚ ਜਾ ਕੇ ਕੰਮਕਾਜ ਦੇ ਤਰੀਕਿਆਂ ਨੂੰ ਨੇੜਿਓਾ ਦੇਖਣ ਅਤੇ ਸਮਝਣ ਦਾ ਮੌਕਾ ਮਿਲਿਆ | ਤਕਨੀਕੀ ਜਾਣਕਾਰੀ ਹਾਸਿਲ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਆਪਣੇ ਅਮੀਰ ਗੁਰ-ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਇਤਿਹਾਸਕ ਅਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਲਿਜਾਇਆ ਗਿਆ | ਇਥੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਇਤਿਹਾਸ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਰਜਿਸਟਰਾਰ ਪ੍ਰੋ. ਜਤਿੰਦਰ ਕੌਰ, ਪ੍ਰੋ. ਸਾਹਿਬ ਸਿੰਘ, ਪ੍ਰੋ. ਜੀਵਨ ਜੋਤੀ ਅਤੇ ਪ੍ਰੋ. ਜਗਤੇਸ਼ਵਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪਿ੍ੰਸੈਸ ਸੋਫੀਆ ਦੁਲੀਪ ਸਿੰਘ ਸਾਲਾਨਾ ਲੈਕਚਰ ਕਰਵਾਇਆ ਅਗਲੀ ਖ਼ਬਰ ਸੁਪਰੀਮ ਕੋਰਟ ਤੇ ਹਾਈਕੋਰਟ ਨੂੰ ਲਿਖੇ ਪੱਤਰ 'ਚ ਸੜਕਾਂ 'ਤੇ ਧਾਰਮਿਕ ਸਮਾਗਮਾਂ 'ਤੇ ਪਾਬੰਧੀ ਦੀ ਮੰਗ ਸੜਕਾਂ 'ਤੇ ਹੁੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।