ਅੰਮਿ੍ਤਸਰ, 1 ਅ੍ਰਪੈਲ (ਰੇਸ਼ਮ ਸਿੰਘ)-ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਦੇ ਸੱਦੇ ਹੇਠ ਪਿਛਲੇ 6 ਦਿਨਾਂ ਤੋਂ ਚਲ ਰਹੀ ਹੜਤਾਲ 7ਵੇਂ ਦਿਨ 'ਚ ਦਾਖਲ ਹੋ ਗਈ ਹੈ | ਜਦੋਂ ਕਿ ਹਾਲੇ ਤੱਕ ਪੁਲਿਸ ਵਲੋਂ ਕੋਈ ਗੱਲਬਾਤ ਕਰਕੇ ਮਾਮਲੇ ਦੀ ਹੱਲ ਪੇਸ਼ਕਸ਼ ਨਹੀਂ ਕੀਤੀ ਗਈ ਜਦੋਂ ਕਿ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ | ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਮਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਦੇ ਤਿੰਨਾਂ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਜਿਵੇਂ ਰਾਜਿੰਦਰਾ ਹਸਪਤਾਲ ਪਟਿਆਲਾ, ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਅਤੇ ਡਾ. ਬੀ. ਆਰ. ਅੰਬੇਦਕਰ ਇੰਸਟੀਚਿਊਟ ਮੋਹਾਲੀ ਵਿਚ ਚੱਲ ਰਹੀ ਨਰਸਿੰਗ ਸਟਾਫ ਦੀ ਸੂਬਾ ਪੱਧਰੀ ਹੜਤਾਲ ਅੱਜ ਸੱਤਵੇਂ ਦਿਨ ਵੀ ਜਾਰੀ ਰਹੀ | ਉਨ੍ਹਾਂ ਦੱਸਿਆ ਕਿ ਸਮੂਹ ਨਰਸਿੰਗ ਸਟਾਫ ਵਲੋਂ ਆਪਣੀ ਜਾਇਜ਼ ਮੰਗ 4600 ਗ੍ਰੇਡ ਪੇਅ ਦੀ ਬਹਾਲੀ ਲਈ ਸਰਕਾਰ ਦੇ ਖ਼ਿਲਾਫ਼ ਭਰਪੂਰ ਰੋਸ ਪ੍ਰਦਰਸ਼ਨ ਕੀਤਾ ਗਿਆ | ਅੱਜ ਤਿੰਨਾਂ ਮੈਡੀਕਲ ਕਾਲਜਾਂ ਵਿਚ ਨਰਸਿੰਗ ਕੈਡਰ ਵਲੋਂ ਸਰਕਾਰ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ | ਜਦੋਂ ਕਿ ਹੁਣ ਤੱਕ ਸਰਕਾਰ ਨੇ ਮਾਮਲੇ ਦਾ ਕੋਈ ਹੱਲ ਨਹੀਂ ਕੱਢਿਆ ਹੈ | ਪ੍ਰਧਾਨ ਸ: ਗਿੱਲ ਕਿਹਾ ਕਿ ਇਹ ਸੰਘਰਸ਼ ਤਦ ਤੱਕ ਜਾਰੀ ਰਹੇਗਾ ਜਦ ਤੱਕ ਨਰਸਿੰਗ ਸਟਾਫ ਦੀ ਜਾਇਜ਼ ਮੰਗ ਪੂਰੀ ਨਹੀਂ ਕੀਤੀ ਜਾਂਦੀ |
ਨਰਸਿੰਗ ਯੂਨੀਅਨ ਦੀ ਹੜਤਾਲ 7ਵੇਂ ਦਿਨ 'ਚ ਦਾਖਲ <br/>
ਅਜੀਤ ਡੈਸਕ
02-04-2026