ਰਾਜਾਸਾਂਸੀ, 1 ਅਪ੍ਰੈਲ (ਹਰਦੀਪ ਸਿੰਘ ਖੀਵਾ)-ਪੰਜਾਬ ਦੇ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਰਹੇ ਹਨ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਪਿੰਡ ਮੀਰਾਂਕੋਟ ਦੀ ਆਬਾਦੀ ਇੰਦਰਾ ਕਾਲੋਨੀ ਵਿਖੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਅਕਾਲੀ ਆਗੂ ਗੁਰਜੀਤ ਸਿੰਘ ਭੱਲਾ ਤੇ ਰਣਜੀਤ ਸਿੰਘ ਭੱਲਾ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਦੌਰਾਨ ਸ: ਰਣੀਕੇ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਕਮਜ਼ੋਰ ਹੋ ਗਈ ਹੈ ਅਤੇ ਹਰ ਰੋਜ਼ ਵਾਪਰ ਰਹੀਆਂ ਕਤਲ ਅਤੇ ਲੁੱਟ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਉਪਰੰਤ ਸ: ਰਣੀਕੇ ਵਲੋਂ ਅਕਾਲੀ ਦਲ ਦੇ ਮੋਹਰੀ ਵਰਕਰਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਲਈ ਕਿਹਾ ਗਿਆ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ, ਸਰਕਲ ਪ੍ਰਧਾਨ ਸਕੱਤਰ ਸਿੰਘ ਹੇਰ, ਸਾਬਕਾ ਸਰਪੰਚ ਸ਼ਿਵਦਿਆਲ ਸਿੰਘ ਇੰਦਰਾ ਕਾਲੋਨੀ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਸਿਸ਼ਪਾਲ ਸਿੰਘ, ਸੀਨੀਅਰ ਆਗੂ ਜਸਵਿੰਦਰ ਸਿੰਘ ਬਾਦਲ, ਗੁਰਮੀਤ ਸਿੰਘ ਮੀਤਾ, ਪ੍ਰਧਾਨ ਕਸ਼ਮੀਰ ਸਿੰਘ, ਬਾਬਾ ਭੁਪਿੰਦਰ ਸਿੰਘ, ਸਾਬਕਾ ਮੈਂਬਰ ਦਲਬੀਰ ਸਿੰਘ, ਮੈਂਬਰ ਹਰਭਾਲ ਸਿੰਘ, ਕੁਲਵੰਤ ਸਿੰਘ ਦੋਧੀ ਤੇ ਸਾਧਾ ਸਿੰਘ ਆਦਿ ਹਾਜ਼ਰ ਸਨ |
ਪੰਜਾਬ ਦੇ ਲੋਕਾਂ ਦਾ 'ਆਪ' ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਐ-ਰਣੀਕੇ <br/>
ਅਜੀਤ ਡੈਸਕ
02-04-2026