ਅੰਮਿ੍ਤਸਰ, 1 ਅ੍ਰਪੈਲ (ਰੇਸ਼ਮ ਸਿੰਘ)-ਪੰਜਾਬ ਰਾਜ ਫਾਰਮੇਸੀ ਆਫੀਸਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਸ਼ਹਿਰੀ ਯੂਨਿਟ ਦੀ ਚੋਣ ਅੱਜ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧੰਮੂ ਜ਼ਿਲ੍ਹਾ ਜਨਰਲ ਸਕੱਤਰ ਮਨਜੀਤ ਸਿੰਘ ਰਈਆ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਅੰਮਿ੍ਤਸਰ ਵਿਚ ਹੋਈ | ਇਹ ਜਾਣਕਾਰੀ ਦਿੰਦਿਆਂ ਸਰਪ੍ਰਸਤ ਬਾਬਾ ਸਮਸ਼ੇਰ ਸਿੰਘ ਕੋਹਰੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਸਮੁੱਚੇ ਹਾਜ਼ਰ ਮੈਂਬਰਾਂ ਨੂੰ ਜਥੇਬੰਦੀ ਦੀਆਂ ਕਾਰਵਾਈਆਂ, ਜਿੰਮੇਵਾਰੀਆਂ ਅਤੇ ਆਉਣ ਵਾਲੀਆਂ ਚੁਣੌਤੀਆਂ ਸੰਬੰਧੀ ਸੁਚੇਤ ਕੀਤਾ ਗਿਆ | ਹਾਜ਼ਰ ਮੈਂਬਰਾਂ ਵਿਚੋਂ ਗੁਰਦਿਆਲ ਭਗਤ ਸੀਨੀਅਰ ਫਾਰਮੇਸੀ ਅਫਸਰ ਨੇ ਮਨੀਸ਼ ਮਹਾਜਨ ਫਾਰਮੇਸੀ ਅਫਸਰ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਊ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ ਅਤੇ ਧਰਮਿੰਦਰ ਕੌਰ ਚੀਫ ਫਾਰਮੇਸੀ ਅਫਸਰ ਦਾ ਨਾਮ ਜਨਰਲ ਸਕੱਤਰ ਲਈ ਤਜਵੀਜ ਕੀਤਾ ਗਿਆ ਸਰਬ ਸੰਮਤੀ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਇਨ੍ਹਾਂ ਅਹੁਦਿਆਂ ਲਈ ਚੁਣਿਆ ਗਿਆ | ਇਸ ਮੌਕੇ ਅਸ਼ੋਕ ਕੁਮਾਰ ਸ਼ਰਮਾ, ਜ਼ਿਲ੍ਹਾ ਐਡੀਟਰ ਲਵਜੀਤ ਸਿੰਘ ਸਿੱਧੂ, ਕੇਵਲ ਸਿੰਘ ਵੇਰਕਾ, ਵਰਿੰਦਰ ਸਿੰਘ ਵਿੱਤ ਸਕੱਤਰ, ਸੀਨੀਅਰ ਫਾਰਮੇਸੀ ਆਫੀਸਰ ਸੰਜੀਵ ਕੁਮਾਰ ਅਨੰਦ, ਮਮਤਾ ਕੁਮਾਰੀ, ਕੁਲਦੀਪ ਕੌਰ ਸ਼ਰਨਜੀਤ ਕੌਰ, ਪ੍ਰਭਜੋਤ ਕੌਰ, ਜਸਪਾਲ ਸਿੰਘ ਕੋਟ ਖਾਲਸਾ, ਰਾਘਵ ਸ਼ਰਮ, ਨਵਲ ਕੁਮਾਰ ਆਦਿ ਹਾਜ਼ਰ ਸਨ |