19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ 6 ਲੱਖ 51 ਹਜ਼ਾਰ ਦੀ ਵਜ਼ੀਫਾ ਰਾਸ਼ੀ ਨਾਲ ਸਨਮਾਨਿਤ <br/>

ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ, ਅੰਮਿ੍ਤਸਰ ਦੀਆਂ ਵਿਦਿਆਰਥਣਾਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ 6 ਲੱਖ 51 ਹਜ਼ਾਰ ਰੁਪਏ ਦੀ ਵਜੀਫਾ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਪਿ੍ੰ: ਮਨਿੰਦਰਪਾਲ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਸਕੂਲ ਦੀ 140 ਅੰਮਿ੍ਤਧਾਰੀ ਵਿਦਿਆਰਥਣਾਂ ਨੂੰ ਕਮੇਟੀ ਵਲੋਂ 6 ਲੱਖ 51 ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ ਗਈ, ਜਿਸ 'ਚ 6ਵੀਂ ਤੋਂ 10ਵੀਂ ਜਮਾਤ ਤੱਕ ਦੇ ਬੱਚਿਆਂ ਨੂੰ 4000 ਰੁਪਏ ਅਤੇ 11ਵੀਂ ਜਮਾਤ ਦੇ ਬੱਚਿਆਂ ਨੂੰ 5500 ਰੁਪਏ ਦੀ ਰਾਸ਼ੀ ਵੰਡੀ ਗਈ | ਉਨ੍ਹਾਂ ਦੱਸਿਆ ਕਿ ਵਜੀਫਾ ਰਾਸ਼ੀ ਨਾਲ ਬੱਚਿਆਂ ਨੂੰ ਵਿੱਤੀ ਸਹਾਇਤਾ ਮਿਲੀ ਹੈ | ਇਸ ਦੌਰਾਨ ਬੱਚਿਆਂ ਨੇ ਪਿ੍ੰ: ਮਨਿੰਦਰਪਾਲ ਕੌਰ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸਿਫ਼ਰ ਸਤਬੀਰ ਸਿੰਘ ਚੁਣੇ ਗਏ ਕੌਮਾਂਤਰੀ ਵਿਸ਼ਵ ਪੰਜਾਬੀ ਸਭਾ ਕੈਨੇਡਾ ਲਈ ਭਾਰਤ ਦੇ ਕੌਮੀ ਪ੍ਰਧਾਨ <br/> ਅਗਲੀ ਖ਼ਬਰ ਫਾਰਮੇਸੀ ਐਸੋਸੀਏਸ਼ਨ ਦੀ ਚੋਣ 'ਚ ਮਨੀਸ਼ ਮਹਾਜਨ ਪ੍ਰਧਾਨ ਤੇ ਧਰਮਿੰਦਰ ਕੌਰ ਬਣੇ ਜਨ: ਸਕੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।