19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡਾਂ ਨੂੰ ਲਾਗੂ ਕਰਨ ਦਾ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਵਿਰੋਧ

ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਇਫਟੂ ਸਮੇਤ ਪੰਜਾਬ ਦੀਆਂ ਹੋਰ ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਕਾਲਾ ਦਿਵਸ ਮਨਾਇਆ ਗਿਆ, ਜਿਸ 'ਚ ਚਾਰ ਲੇਬਰ ਕੋਡ, ਜੀ ਰਾਮ ਜੀ ਕਾਨੂੰਨ, ਬਿਜਲੀ ਬਿੱਲ 2025 ਅਤੇ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਘੇਰੇ ਤੋਂ ਬਾਹਰ ਰੱਖਣ ਵਿਰੁੱਧ ਰੈਲੀਆਂ ਅਤੇ ਮੁਜ਼ਾਹਰੇ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ | ਇਸ ਸੰਬੰਧੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਜ਼ਿਲ੍ਹਾ ਕਮੇਟੀ ਵਲੋਂ ਅੰਮਿ੍ਤਸਰ ਦੇ ਇਸਲਾਮਾਬਾਦ ਵਿਖੇ ਕਾਲਾ ਦਿਵਸ ਮਨਾਇਆ ਗਿਆ, ਜਿਸ ਨੂੰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੀ.ਟੀ.ਐੱਫ. ਦੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਡੈਮੋਕ੍ਰੇਟਿਕ ਆਸ਼ਾ ਵਰਕਰ ਯੂਨੀਅਨ ਦੇ ਸੂਬਾ ਆਗੂ ਪਰਮਜੀਤ ਕੌਰ ਮਾਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਅਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਦੇ ਇਸ਼ਾਰੇ 'ਤੇ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜ਼ਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 1 ਅਪ੍ਰੈਲ ਤੋਂ 4 ਲੇਬਰ ਕੋਡਾਂ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ 'ਤੇ ਕੰਮ ਦਿਹਾੜੀ ਘੰਟੇ 8 ਤੋਂ ਵਧਾ ਕੇ 12 ਘੰਟੇ ਦੀ ਹੋਵੇਗੀ | ਇਸ ਮੌਕੇ ਗੁਰਵੰਤ ਕੌਰ ਲੋਪੋਕੇ, ਹਰਿੰਦਰ ਐਮਾਂ, ਰਾਜੇਸ਼ ਪ੍ਰਾਸ਼ਰ, ਸੁਖਜਿੰਦਰ ਕੌਰ ਛੱਜਲਵੱਡੀ, ਬਲਜਿੰਦਰ ਸਿੰਘ ਮਿੰਟੂ, ਬਲਜੀਤ ਕੌਰ ਦਨਿਆਲ ਅਤੇ ਪ੍ਰਤਾਪ ਸਿੰਘ ਗੱਗੜਭਾਣਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੋਨਾਲਡ ਟਰੰਪ ਅੱਜ ਈਰਾਨ ਜੰਗ 'ਤੇ ਦੇਸ਼ ਨੂੰ ਸੰਬੋਧਨ ਕਰਨਗੇ ਅਗਲੀ ਖ਼ਬਰ ਗੁਰਦੁਆਰਾ ਖੂਹ ਭਾਈ ਮੰਝ ਜੀ ਵਿਖੇ ਸਲਾਨਾ ਜੋੜ ਮੇਲੇ ਦੇ ਪ੍ਰਬੰਧ ਮੁਕੰਮਲ : ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।