19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ, ਡੀ ਬਲਾਕ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਤਿਕਾਰ ਸਹਿਤ ਸੰਗਤੀ ਰੂਪ 'ਚ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ ਉਪਰੰਤ ਗੁਰੂਬਾਣੀ ਦਾ ਕੀਰਤਨ ਕੀਤਾ | ਇਸ ਦੌਰਾਨ ਪਿ੍ੰ: ਅਜਿੰਦਰ ਤਿਵਾਰੀ ਨੇ ਸਮਾਗਮ 'ਚ ਵਿਸ਼ੇਸ਼ ਰੂਪ 'ਚ ਸ਼ਿਰਕਤ ਕਰਦਿਆਂ ਕਿਹਾ ਕਿ ਧਾਰਮਿਕ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਤਮਿਕ ਮੁੱਲਾਂ ਨਾਲ ਜੋੜਨ ਦੇ ਨਾਲ-ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਇਕ ਸਕਾਰਾਤਮਕ ਅਤੇ ਉਤਸ਼ਾਹ ਭਰੇ ਮਾਹੌਲ 'ਚ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਪ੍ਰਾਇਮਰੀ ਵਿੰਗ ਦੀ ਕੋਆਰਡੀਨੇਟਰ ਹਰਪਾਲ ਕੌਰ, ਸੈਕੰਡਰੀ ਵਿੰਗ ਦੀ ਕੋਆਰਡੀਨੇਟਰ ਸੁਖਵਿੰਦਰ ਕੌਰ, ਸੀਨੀਅਰ ਕੋਆਰਡੀਨੇਟਰ ਨਿਸ਼ਾ, ਸਤਨਾਮ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੈਂਟਰਲ ਪਬਲਿਕ ਸਕੂਲ ਮੀਰਾਂਕੋਟ ਰੋਡ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ਼੍ਰੇਅਸ ਅਈਅਰ ਨੂੰ ਹੌਲੀ ਓਵਰ ਸੁੱਟਣ ਲਈ 12 ਲੱਖ ਰੁਪਏ ਜੁਰਮਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।