ਰਾਜਾਸਾਂਸੀ, 1 ਅਪ੍ਰੈਲ (ਹਰਦੀਪ ਸਿੰਘ ਖੀਵਾ)-ਸੈਂਟਰਲ ਪਬਲਿਕ ਸਕੂਲ ਮੀਰਾਂਕੋਟ ਰੋਡ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਪਿ੍ੰਸੀਪਲ ਰੋਬਿਨ ਸਿੰਘ ਅਤੇ ਮੈਡਮ ਨਵਨੀਤ ਕੌਰ ਵਲੋਂ ਕੀਤੀ ਗਈ | ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਵਜੋਂ ਪੁੱਜੇ ਸਮਾਜ ਸੇਵਕ ਅਮਰਜੀਤ ਸਿੰਘ ਤੇ ਸਤਬੀਰ ਸਿੰਘ ਤੇ ਪ੍ਰਭਜਿੰਦਰ ਸਿੰਘ ਵਲੋਂ ਸ਼ਮਾਂ ਰੋਸ਼ਨ ਕਰਕੇ ਕੀਤੀ ਗਈ | ਸਮਾਗਮ ਦੀ ਆਰੰਭਤਾ ਕਰਨ ਤੋਂ ਪਹਿਲਾਂ ਬੱਚਿਆਂ ਵਲੋਂ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਗਈ | ਇਸ ਉਪਰੰਤ ਉਕਤ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰਧਾਨ ਰਘਬੀਰ ਸਿੰਘ ਸਮੇਤ ਸਮੂਹ ਸਟਾਫ ਵਲੋਂ ਪੜ੍ਹਾਈ ਅਤੇ ਖੇਡਾਂ ਵਿਚ ਅੱਵਲ ਰਹੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਤੇ ਹੋਰ ਇਨਾਮ ਵੰਡ ਕੇ ਹੌਸਲਾ ਅਫਜ਼ਾਈ ਕੀਤੀ ਗਈ | ਪ੍ਰਧਾਨ ਰਘਬੀਰ ਸਿੰਘ, ਅਮਰਜੀਤ ਸਿੰਘ ਤੇ ਸਤਬੀਰ ਸਿੰਘ ਨੇ ਬੱਚਿਆਂ ਨੂੰ ਇਨਾਮ ਵੰਡ ਕੇ ਵਧਾਈਆਂ ਦਿੱਤੀਆਂ ਤੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਹੋਰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਪੜ੍ਹਾਈ ਕਰਕੇ ਆਪਣਾ, ਆਪਣਾ ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕਰਨ | ਇਸ ਦੌਰਾਨ ਪਿ੍ੰਸੀਪਲ ਰੋਬਿਨ ਸਿੰਘ ਤੇ ਮੈਡਮ ਨਵਨੀਤ ਕੌਰ ਵਲੋਂ ਪ੍ਰਧਾਨ ਰਘਬੀਰ ਸਿੰਘ ਸਮੇਤ ਸਕੂਲ ਵਿਚ ਪੁੱਜੇ ਮੁੱਖ ਮਹਿਮਾਨਾਂ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਦਾ ਸਕੂਲ ਪੁੱਜਣ ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਲੈਕਚਰਾਰ ਪ੍ਰਭਜਿੰਦਰ ਸਿੰਘ, ਹਰਮਨਦੀਪ ਕੌਰ, ਕੈਪਟਨ ਰਵਿੰਦਰਪਾਲ ਸਿੰਘ, ਸੁਮਨਦੀਪ ਕੌਰ, ਸਕੂਲ ਸਟਾਫ਼ 'ਚ ਕਾਂਤਾ ਸ਼ਰਮਾ, ਕਿਰਨਦੀਪ ਕੌਰ, ਮਨਪ੍ਰੀਤ ਕੌਰ, ਸਰੋਜ ਸਿਆਲ, ਸਜਨਾ, ਮਨਜੀਤ ਕੌਰ, ਲਵਲੀਨ ਕੌਰ, ਮਨਪ੍ਰੀਤ ਕੌਰ, ਪੀਆ, ਪਵਨਦੀਪ ਕੌਰ, ਕਦਾਸੀਆ, ਨੇਹਾ ਸ਼ਰਮਾ, ਸਤਵੰਤ ਕੌਰ, ਰਾਜਵਿੰਦਰ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ |