19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਾਨਪੁਰ ਸੈਪਟਿਕ ਟੈਂਕ ਸਫ਼ਾਈ ਹਾਦਸਾ: ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਪ੍ਰਧਾਨ ਗਿੱਲ ਵਲੋਂ ਘਟਨਾ ਸਥਾਨ ਦਾ ਦੌਰਾ <br/>

ਅਜੀਤ ਡੈਸਕ 02-04-2026
ਨਵੀਂ ਦਿੱਲੀ, 1 ਅਪ੍ਰੈਲ (ਜਗਤਾਰ ਸਿੰਘ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਕਲਿਆਣਪੁਰ ਖੇਤਰ ਦੇ ਗੋਆ ਗਾਰਡਨ ਅਪਾਰਟਮੈਂਟਸ ਵਿਚ ਇਕ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਦੋ ਸਫ਼ਾਈ ਕਰਮਚਾਰੀਆਂ ਦੀ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਗਿਆ ਹੈ ¢ ਘਟਨਾ ਉਪਰੰਤ ਕਮਿਸ਼ਨ ਦੇ ਉਪ ਪ੍ਰਧਾਨ ਹਰਦੀਪ ਸਿੰਘ ਗਿੱਲ ਕਾਨਪੁਰ ਪਹੁੰਚੇ ਅਤੇ ਉਨਾਂ ਦੇ ਦਖ਼ਲ ਉਪਰੰਤ ਸਥਾਨਕ ਪੁਲਿਸ ਵਲੋਂ ਇਸ ਮਾਮਲੇ ਵਿਚ ਪੰਜ ਦਿਨ ਬਾਅਦ ਐੱਫ਼.ਆਈ.ਆਰ. ਦਰਜ ਕੀਤੀ ਗਈ ¢ ਸ. ਗਿੱਲ ਵਲੋਂ ਇਸ ਦੌਰੇ ਦੌਰਾਨ ਪੀੜਤ ਪਰਿਵਾਰ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਘਟਨਾ ਸਬੰਧੀ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਗਈ ¢ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ 30-30 ਲੱਖ ਰੁਪਏ ਦਾ ਮੁਆਵਜ਼ਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਇਕ ਘਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ ¢

ਪਿਛਲੀ ਖ਼ਬਰ ਸੱਤਿਆ ਐਲੀਮੈਂਟਰੀ ਸਕੂਲ ਭੱਟੀਕੇ ਦੇ ਸਕੂਲ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜੇਕੇ ਮੈਕਸ ਪੇਂਟਸ ਨੇ ਅਕਸ਼ੇ ਕੁਮਾਰ ਨੂੰ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।