ਤਰਸਿੱਕਾ, 1 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਸਤਿਆ ਭਾਰਤੀ ਐਲੀਮੈਂਟਰੀ ਸਕੂਲ ਭੱਟੀਕੇ ਦੀਆ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਪੇਪਰਾਂ ਵਿਚੋਂ ਵਧੀਆ ਨੰਬਰ ਲੈ ਕੇ ਮੱਲਾਂ ਮਾਰੀਆਂ | ਇਸ ਸਫਲਤਾ ਦੇ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਦਲਜਿੰਦਰ ਕੌਰ ਵਲੋਂ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕੀਤੀ ਗਈ | ਇਸ ਪ੍ਰੀਖਿਆ ਵਿਚ ਸਫਲਤਾ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਹਨ | ਅਕਵਿੰਦਰ ਕੌਰ, ਕਿਰਨਜੀਤ ਕੌਰ, ਸੁਖਮਨਪ੍ਰੀਤ ਕੌਰ, ਸੁਨਿਤ ਕੌਰ, ਨਵਪ੍ਰੀਤ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ ਨੇ ਸਫਲਤਾ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ |