ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਹੋਈ | ਇਸ ਦੌਰਾਨ ਸਭਾ ਦਾ ਆਰੰਭ ਸ਼ਾਂਤ ਪ੍ਰਾਰਥਨਾਵਾਂ ਨਾਲ ਹੋਇਆ | ਉਪਰੰਤ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰ: ਕੰਚਨ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮਰਪਣ ਅਤੇ ਸਕਾਰਾਤਮਕ ਦਿ੍ਸ਼ਟੀਕੋਣ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਵਿਚ ਮਿਲਣ ਵਾਲੇ ਮੌਕਿਆਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ |