ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ 'ਚ ਸਿੱਖਿਆ, ਖੇਡਾਂ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਖੇਤਰ 'ਚ ਇਤਿਹਾਸਕ ਕੰਮ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਲਗਾਤਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲੈ ਕੇ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਲ 2024 ਦੌਰਾਨ ਸਰਬਸੰਮਤੀ ਨਾਲ 2970 ਪੰਚਾਇਤਾਂ ਚੁਣੀਆਂ ਗਈਆਂ, ਜਿਸਨੇ ਪਿੰਡਾਂ 'ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ | ਸੰਧੂ ਨੇ ਦੱਸਿਆ ਕਿ ਸਾਲ 2025-26 'ਚ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 2367.65 ਕਰੋੜ ਦੀ ਵੱਡੀ ਰਕਮ ਖਰਚ ਕੀਤੀ ਜਾ ਗਈ ਹੈ, ਜਿਸ ਨਾਲ ਪਿੰਡਾਂ 'ਚ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ 'ਚ ਵੱਡਾ ਸੁਧਾਰ ਆਇਆ ਹੈ |