19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਆਧੁਨਿਕ ਸਹੂਲਤਾਂ ਦਾ ਕੀਤਾ ਜਾ ਰਿਹਾ ਵਿਸਥਾਰ-ਵਿਧਾਇਕਾ ਜੀਵਨਜੋਤ ਕੌਰ <br/>

ਅਜੀਤ ਡੈਸਕ 02-04-2026
ਵੇਰਵਾ, 1 ਅਪ੍ਰੈਲ (ਦੀਦਾਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦਿਆਂ ਸੀਨੀਅਰ ਸੈਕੰਡਰੀ ਸਕੂਲ ਵੇਰਕਾ (ਲੜਕੇ) ਵਿਚ ਵਿਧਾਇਕਾ ਜੀਵਨਜੋਤ ਕੌਰ ਅਤੇ ਸਿੱਖਿਆ ਕੋਆਰਡੀਨੇਟਰ ਹਰਸ਼ ਅਰੋੜਾ ਅਤੇ ਉਨ੍ਹਾਂ ਦੀ ਟੀਮ ਵਲੋਂ ਦੌਰਾ ਕੀਤਾ ਗਿਆ, ਇਸ ਦੌਰਾਨ ਸਕੂਲ ਵਿਚ ਨਵੇਂ ਲੱਗੇ ਇੰਟਰਐਕਟਿਵ ਪੈਨਲਾਂ ਦਾ ਰਸਮੀ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਜੁੜੀ ਸਿੱਖਿਆ ਪ੍ਰਾਪਤ ਕਰਨ ਵਿਚ ਵੱਡੀ ਮਦਦ ਮਿਲੇਗੀ, ਇਸ ਦੇ ਨਾਲ ਹੀ ਨਵੀਂ ਤਿਆਰ ਕੀਤੀ ਗਈ ਐਗਰੀਕਲਚਰ ਲੈਬ ਦੀ ਵੀ ਸ਼ੁਰੂਆਤ ਕੀਤੀ ਗਈ ਜੋ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਸਿੱਖਿਆ ਵੱਲ ਪ੍ਰੇਰਿਤ ਕਰੇਗੀ, ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਰਿਜਲਟ ਕਾਰਡ ਅਤੇ ਇਨਾਮ ਵੰਡ ਕੇ ਹੌਸਲਾ ਅਫਜ਼ਾਈ ਕੀਤੀ ਗਈ, ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਇਹ ਉਪਰਾਲੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਪੂਰਨ ਵਿਕਾਸ ਵੱਲ ਇੱਕ ਮਜਬੂਤ ਕਦਮ ਹੈ | ਇਸ ਮੌਕੇ ਉਨ੍ਹਾਂ ਨਾਲ ਸੰਬੰਧਤ ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਵੇਰਕਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਮਾਨ ਸਰਕਾਰ ਨਵੀਆਂ ਲੀਹਾਂ 'ਤੇ ਪਹੁੰਚਾ ਰਹੀ ਪੇਂਡੂ ਵਿਕਾਸ-ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।