19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਅੱਜ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੀ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਨੇ ਪਾਠ 'ਚ ਵਧ-ਚੜ੍ਹ ਕੇ ਹਿੱਸਾ ਲਿਆ | ਸਕੂਲ ਵਲੋਂ ਸਮਾਜ-ਸੇਵਾ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਦਿਆਂ ਹੋਇਆ, ਪਿੰਗਲਵਾੜਾ ਮਾਨਾਂਵਾਲਾ, ਸਿਟੀਜਨ ਫੋਰਸ ਵਿੱਦਿਆ ਮੰਦਰ ਸਕੂਲ ਮਕਬੂਲਪੁਰਾ, ਲੈਪਰਜ਼-ਹੋਮ, ਐਮ-ਰੀਅਲ ਸਕੂਲ ਖੈਰਾਬਾਦ ਅਤੇ ਮਦਰ ਟੈਰੇਸਾ ਹੋਮ ਵਿਖੇ ਲੰਗਰ ਭੇਜਿਆ ਗਿਆ ਜਿਸ ਨੂੰ ਸਕੂਲ-ਸਟਾਫ ਨੇ ਤਿਆਰ ਕੀਤਾ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਵਰਤਾਇਆ | ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਅਤੇ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਸਪਰਿੰਗ ਡੇਲ ਪਰਿਵਾਰ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਦੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ ਅਤੇ ਸਵ: ਸੁਰਿੰਦਰ ਸਿੰਘ ਸੰਧੂ ਵਲੋਂ ਸਮਾਜ ਲਈ ਵੇਖੇ ਗਏ ਸੁਪਨਿਆਂ ਨੂੰ ਸਕਾਰ ਕਰਨ ਦੀ ਵਚਨਬੱਧਤਾ ਦਰਸਾਈ | ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਸਪਰਿੰਗ ਡੇਲ ਅਤੇ ਸਪਰਿੰਗ ਬਲਾਸਮ ਸਕੂਲਾਂ ਦੀ ਤਰੱਕੀ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਸਟਾਫ ਨਰਸਾਂ 'ਤੇ ਐਸਮਾ ਲਗਾਉਣ ਦੀ ਨਿਖੇਧੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਆਧੁਨਿਕ ਸਹੂਲਤਾਂ ਦਾ ਕੀਤਾ ਜਾ ਰਿਹਾ ਵਿਸਥਾਰ-ਵਿਧਾਇਕਾ ਜੀਵਨਜੋਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।