ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਮੈਡੀਕਲ ਕਾਲਜਾਂ 'ਚ ਸੇਵਾ ਨਿਭਾਅ ਰਹੀਆਂ ਸਟਾਫ ਨਰਸਾਂ ਵਲੋਂ 4600 ਗ੍ਰੇਡ ਪੇਅ ਅਤੇ ਹੋਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਅਤੇ ਵਿਭਾਗ ਵਲੋਂ ਇਨ੍ਹਾਂ ਸਟਾਫ ਨਰਸਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜ਼ਬਰ ਦਾ ਰਸਤਾ ਅਖਤਿਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਸੰਘਰਸ਼ ਨੂੰ ਦਬਾਉਣ ਲਈ ਐਸਮਾ ਤੱਕ ਲਾਗੂ ਕਰ ਦਿੱਤਾ ਗਿਆ ਹੈ | ਪ.ਸ.ਸ.ਫ. ਦੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ, ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਮੱਖਣ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਸਮੁੱਚਾ ਮੁਲਾਜ਼ਮ ਵਰਗ ਇਨ੍ਹਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਦੇ ਪਿੜ ਵਿਚ ਹੈ | ਇਸ ਮੌਕੇ ਗੁਰਬਿੰਦਰ ਸਿੰਘ, ਅਨਿਲ ਕੁਮਾਰ, ਬੋਬਿੰਦਰ ਸਿੰਘ, ਅਮਨਦੀਪ ਸ਼ਰਮਾ, ਜਸਵਿੰਦਰ ਸੋਜਾ, ਮਨੋਹਰ ਲਾਲ ਸ਼ਰਮਾ, ਗੁਰਦੇਵ ਸਿੰਘ ਸਿੱਧੂ, ਕਿਸ਼ੋਰ ਚੰਦ ਗਾਜ, ਬਲਵਿੰਦਰ ਭੁੱਟੋ, ਪ੍ਰੇਮ ਚੰਦ ਆਜ਼ਾਦ, ਨਰਿੰਦਰ ਪ੍ਰਧਾਨ, ਜਤਿੰਦਰ ਕੁਮਾਰ, ਸੁਭਾਸ਼ ਚੰਦਰ, ਮੋਹਣ ਸਿੰਘ ਪੂਨੀਆਂ ਆਦਿ ਆਗੂ ਹਾਜ਼ਰ ਸਨ |