22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਾਨ ਟੀਚਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਮਜੀਠੀਆ ਨਾਲ ਮੁਲਾਕਾਤ

ਅਜੀਤ ਡੈਸਕ 03-04-2026

ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਅੱਜ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਚੋਲੀਆ ਅਤੇ ਸਕੱਤਰ ਐੱਸ. ਪੀ. ਸੇਠੀ ਨੇ ਪੰਜਾਬ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਬਿਕਰਮ ਸਿੰਘ ਮਜੀਠੀਆ ਨੂੰ ਜਾਣੂੰ ਕਰਵਾਇਆ ਅਤੇ ਪਿਛਲੇ ਦਿਨੀਂ ਮੁਲਾਜ਼ਮਾਂ/ਪੈਨਸ਼ਨਰਜ਼ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਵਿਰੁੱਧ ਆਵਾਜ਼ ਉਠਾਉਣ ਲਈ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਆਗੂ ਬਲਵੀਰ ਸਿੰਘ ਗਰਚਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰੇਲਵੇ ਅੰਮਿ੍ਤਸਰ-ਬਰੌਨੀ-ਅੰਮਿ੍ਤਸਰ ਹਫਤਾਵਾਰੀ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫ਼ੈਸਲਾ ਅਗਲੀ ਖ਼ਬਰ ਜੰਡਿਆਲਾ ਗੁਰੂ 'ਚ ਕਾਰ ਸਵਾਰਾਂ 'ਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ, 1 ਫੱਟੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।