22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਦਾਣਾ ਮੰਡੀਆਂ 'ਚ ਹੜਤਾਲ ਦੂਜੇ ਦਿਨ ਵੀ ਜਾਰੀ-ਨਹੀਂ ਹੋਈ ਕਣਕ ਦੀ ਆਮਦ

ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਫੈੱਡਰੇਸ਼ਨ ਆਫ ਆੜ੍ਹਤੀਆਂ ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਇਸ ਦੌਰਾਨ ਆੜ੍ਹਤੀਆਂ ਵਲੋਂ ਆਪਣੇ ਕੰਮ ਕਾਜ ਠੱਪ ਰੱਖੇ ਗਏ | ਉਥੇ ਦੂਸਰੇ ਪਾਸੇ ਮੌਸਮ 'ਚ ਆਈ ਤਬਦੀਲੀ ਕਾਰਨ ਅੱਜ ਵੀ ਕਣਕ ਦੀ ਆਮਦ ਮੰਡੀ 'ਚ ਨਹੀਂ ਹੋਈ | ਇਸ ਸੰਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਅਮਨਦੀਪ ਸਿੰਘ ਛੀਨਾ ਦਾਣਾ ਮੰਡੀ ਭਗਤਾਂ ਵਾਲਾ ਨੇ ਦੱਸਿਆ ਕਿ ਆੜ੍ਹਤੀਆਂ ਦੀ ਢਾਈ ਫੀਸਦੀ ਦਾਮੀ ਘਟਾਉਣ ਦੇ ਰੋਸ ਵਜੋਂ ਸੂਬਾ ਪੱਧਰੀ ਹੜਤਾਲ ਸ਼ੁਰੂ ਕੀਤੀ ਗਈ ਹੈ | ਇਸ ਸੰਬੰਧੀ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਫੈਡਰੇਸ਼ਨ ਆਫ ਆੜ੍ਹਤੀਆ ਐਸੋ: ਦੇ ਸੂਬਾ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਵਫਦ ਨਾਲ ਮੀਟਿੰਗ ਕੀਤੀ ਗਈ, ਪਰ ਇਹ ਮੀਟਿੰਗ ਬੇਸਿੱਟਾ ਰਹੀ, ਜਿਸ ਕਰਕੇ ਐਸੋ: ਵਲੋਂ ਅਗਲੇ ਦਿਨਾਂ ਦੌਰਾਨ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜੇ ਖੇਤਾਂ 'ਚ ਕਣਕ ਪੱਕੀ ਨਹੀਂ ਹੈ ਅਤੇ ਹਰ ਸਾਲ ਹੀ ਇਹ ਫਸਲ ਵਿਸਾਖੀ ਤੋਂ ਬਾਅਦ 15 ਅਪ੍ਰੈਲ ਨੂੰ ਪਹੁੰਚਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਇਹ ਹੜਤਾਲ ਤਿੱਖੇ ਸੰਘਰਸ਼ 'ਚ ਬਦਲ ਜਾਵੇਗੀ |
ਪਿਛਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੇ ਉਦਘਾਟਨ 'ਤੇ ਹਵਨ ਯੱਗ ਅਗਲੀ ਖ਼ਬਰ 'ਮਾੜਾ ਢੱਗਾ ਛੱਤੀ ਰੋਗ' ਸਾਬਤ ਹੋ ਰਿਹਾ ਦੋਬੁਰਜੀ ਦਾ ਫਲਾਈਓਵਰ ਫਲਾਈਓਵਰ 'ਚ ਪਏ ਟੋਏ ਕਾਰਨ ਇਕ ਵਾਰ ਫੇਰ ਬਹਿ ਗਿਆ ਆਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।