21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ : ਅਕਸ਼ੈ ਸ਼ਰਮਾ

ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਚੰਡੀਗੜ੍ਹ 'ਚ ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਅੰਮਿ੍ਤਸਰ ਨਾਰਥ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਦੇ ਥਾਣਿਆਂ 'ਤੇ ਲਗਾਤਾਰ ਗ੍ਰਨੇਡ ਹਮਲੇ ਹੋਏ, ਫਿਰ ਹੁਸ਼ਿਆਰਪੁਰ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਹੁਣ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਇਹ ਸਾਰੀਆਂ ਘਟਨਾਵਾਂ ਕਿਸੇ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦੀਆਂ ਹਨ, ਜਿਸ ਦਾ ਮਕਸਦ ਰਾਜ ਦੇ ਭਾਈਚਾਰੇ ਅਤੇ ਸ਼ਾਂਤੀ ਨੂੰ ਪ੍ਰਭਾਵਿਤ ਕਰਨਾ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰਨਾ ਹੈ | ਅਕਸ਼ੈ ਸ਼ਰਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਵਿਚ ਲਗਾਤਾਰ ਹੋ ਰਹੇ ਹਮਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਵਿਚ ਸ਼ਾਂਤੀ ਅਤੇ ਸੁਰੱਖਿਆ ਬਹਾਲ ਹੋ ਸਕੇ |
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਅੰਮਿ੍ਤਸਰ 'ਚ ਸ੍ਰੀਮਤੀ ਮਧੂ ਦੀ ਸੇਵਾ ਮੁਕਤੀ 'ਤੇ ਯਾਦਗਾਰ ਵਿਦਾਇਗੀ ਸਮਾਗਮ ਅਗਲੀ ਖ਼ਬਰ ਕਮਲ ਜੋਤੀ ਪਬਲਿਕ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।