02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਨ ਸਰਕਾਰ ਨੇ ਬਹੁਤ ਸਖ਼ਤ ਕਾਨੂੰਨ ਬਣਾਇਆ-ਤਲਬੀਰ ਸਿੰਘ ਗਿੱਲ <br/>

ਅਜੀਤ ਡੈਸਕ 15-04-2026

ਚਵਿੰਡਾ ਦੇਵੀ, 14 ਅਪ੍ਰੈਲ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਵਲੋਂ ਬਹੁਤ ਹੀ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਇਆ ਗਿਆ ਹੈ, ਜੋ ਸਮੇਂ ਦੀ ਵੱਡੀ ਲੋੜ ਸੀ | ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹੇ ਮਾਮਲਿਆਂ 'ਚ ਦੋਸ਼ੀ ਜਲਦੀ ਜ਼ਮਾਨਤ 'ਤੇ ਬਾਹਰ ਆ ਜਾਂਦੇ ਸਨ, ਜਿਸ ਨਾਲ ਲੋਕਾਂ 'ਚ ਨਿਰਾਸ਼ਾ ਪੈਦਾ ਹੁੰਦੀ ਸੀ, ਪਰ ਹੁਣ ਨਵੇਂ ਕਾਨੂੰਨ ਨਾਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆਂ ਅਤੇ ਅਜਿਹੀਆਂ ਘਟਨਾਵਾਂ 'ਤੇ ਪੂਰੀ ਤਰ੍ਹਾਂ ਰੋਕ ਲੱਗੇਗੀ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੇ ਸਮਾਜ ਵਿਚ ਧਾਰਮਿਕ ਸਾਂਝ ਅਤੇ ਸਤਿਕਾਰ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਹੈ | ਉਨ੍ਹਾਂ ਦੱਸਿਆ ਕਿ ਮੀਡੀਆ ਅਤੇ ਜਨਤਾ ਵਿਚ ਇਸ ਫ਼ੈਸਲੇ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ ਅਤੇ ਲੋਕ ਸਰਕਾਰ ਦੇ ਇਸ ਕਦਮ ਦੀ ਖੁੱਲ੍ਹ ਕੇ ਪ੍ਰਸੰਸਾ ਕਰ ਰਹੇ ਹਨ | ਜਦੋਂ ਵੀ ਕੋਈ ਸਰਕਾਰ ਲੋਕਾਂ ਦੀ ਭਾਵਨਾਵਾਂ ਨੂੰ ਸਮਝ ਕੇ ਚੰਗਾ ਕੰਮ ਕਰਦੀ ਹੈ, ਤਾਂ ਲੋਕ ਉਸਦੀ ਕਦਰ ਕਰਦੇ ਹਨ | ਗਿੱਲ ਨੇ ਸ਼੍ਰੋਮਣੀ ਕਮੇਟੀ ਅਤੇ ਕੁਝ ਧਾਰਮਿਕ ਆਗੂਆਂ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕੌਮ ਦੇ ਮੁੱਦਿਆਂ 'ਤੇ ਸਾਂਝੀ ਸੋਚ ਅਤੇ ਇਕੱਠੀ ਆਵਾਜ਼ ਦੀ ਬਹੁਤ ਲੋੜ ਹੈ |

ਪਿਛਲੀ ਖ਼ਬਰ -ਖ਼ਾਲਸਾ ਸਾਜਨਾ ਅਤੇ ਵਿਸਾਖੀ ਦਿਹਾੜਾ ਮਨਾਇਆ- ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ... ਅਗਲੀ ਖ਼ਬਰ ਬਿਜਲੀ ਦੀ ਵਾਇਰਿੰਗ ਸ਼ਾਰਟ ਹੋਣ ਨਾਲ ਘਰ 'ਚ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।