03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਨਾਨਕਸਰ ਗਰੀਨ ਲੈਂਡ ਕਾਲੋਨੀ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ <br/>

ਅਜੀਤ ਡੈਸਕ 15-04-2026

ਵੇਰਕਾ, 14 ਅਪ੍ਰੈਲ (ਦੀਦਾਰ ਸਿੰਘ)-ਹਲਕਾ ਅੰਮਿ੍ਤਸਰ ਉੱਤਰੀ ਦੇ ਅਧੀਨ ਪੈਂਦੀ ਵਾਰਡ ਨੰਬਰ 17 ਦੀ ਕਾਲੋਨੀ ਗਰੀਨਲੈਂਡ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਮੂਹ ਕਾਲੋਨੀ ਵਲੋਂ ਗੁਰਦੁਆਰਾ ਨਾਨਕਸਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸੰਗਤਾਂ ਵਾਸਤੇ ਚਾਹ ਪਕੌੜਿਆਂ ਦਾ ਲੰਗਰ ਵੀ ਲਾਇਆ ਗਿਆ | ਨੀਂਹ ਪੱਥਰ ਰੱਖਣ ਮੌਕੇ ਗ੍ਰੰਥੀ ਸਿੰਘ ਭਾਈ ਮਨਪ੍ਰੀਤ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਜਸਪਿੰਦਰ ਸਿੰਘ ਕਾਹਲੋਂ, ਅਵਤਾਰ ਸਿੰਘ ਰਿਆੜ, ਕੈਪਟਨ ਤਰਲੋਕ ਸਿੰਘ, ਕੈਪਟਨ ਗੁਰਮੇਜ ਸਿੰਘ ਸੋਹੀ, ਜਰਨੈਲ ਸਿੰਘ ਕਾਨੂੰਗੋ, ਮਹਿੰਦਰ ਸਿੰਘ, ਇੰਦਰਜੀਤ ਸਿੰਘ ਮਾਨ, ਬਲਵਿੰਦਰ ਸਿੰਘ ਰਾਜਾ, ਧਰਮਪਾਲ ਸਿੰਘ, ਭੁੱਲਰ ਪ੍ਰਧਾਨ, ਸੰਤੋਖ ਸਿੰਘ ਅਤੇ ਕਲੋਨੀ ਦੇ ਹੋਰ ਵੀ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ 'ਤੇ ਚਲ ਰਹੇ ਕੰਮ ਦਾ ਜਾਇਜ਼ਾ ਲਿਆ <br/> ਅਗਲੀ ਖ਼ਬਰ -ਖ਼ਾਲਸਾ ਸਾਜਨਾ ਅਤੇ ਵਿਸਾਖੀ ਦਿਹਾੜਾ ਮਨਾਇਆ- ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।