ਅੰਮਿ੍ਤਸਰ, 14 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਵਿਸਾਖੀ ਦੇ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਨੂੰ ਵਿਸਾਖੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ, ਜਿਸਦਾ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਮਹੱਤਵ ਹੈ | ਇਸ ਦਿਨ, ਦੇਸ਼ ਦੇ ਅੰਨਦਾਤਾ, ਭਾਵ ਕਿਸਾਨ, ਆਪਣੇ ਖੇਤਾਂ 'ਚ ਸੁਨਹਿਰੀ ਕਣਕ ਦੀ ਫ਼ਸਲ ਦੀ ਕਟਾਈ ਸ਼ੁਰੂ ਕਰਦੇ ਹਨ ਅਤੇ ਨਾਚ ਅਤੇ ਗੀਤ ਰਾਹੀਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹਨ | ਗੁਰੂ ਗੋਬਿੰਦ ਸਿੰਘ ਨੇ 1699 'ਚ ਮਨੁੱਖਤਾ ਦੀ ਰੱਖਿਆ ਅਤੇ ਜ਼ੁਲਮ ਨੂੰ ਖਤਮ ਕਰਨ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਇਹ ਦਿਨ ਸਾਡੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਨ ਦਾ ਵੀ ਦਿਨ ਹੈ, ਕਿਉਂਕਿ ਇਸ ਦਿਨ 1919 'ਚ ਜਨਰਲ ਡਾਇਰ ਨੇ ਜਲਿ੍ਹਆਂਵਾਲਾ ਬਾਗ 'ਚ ਮਾਸੂਮ ਭਾਰਤੀਆਂ 'ਤੇ ਗੋਲੀਬਾਰੀ ਕੀਤੀ ਸੀ, ਜਿਸ 'ਚ ਅਣਗਿਣਤ ਲੋਕ ਮਾਰੇ ਗਏ ਸਨ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪੋ੍ਰਗਰਾਮ ਵੀ ਪੇਸ਼ ਕੀਤਾ ਗਿਆ |