03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

60 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ <br/>

ਅਜੀਤ ਡੈਸਕ 15-04-2026
ਅੰਮਿ੍੍ਰਤਸਰ, 14 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਥਾਣਾ ਜੀ. ਆਰ. ਪੀ ਅੰਮਿ੍ਤਸਰ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਸਰਾਂ ਐੱਸ. ਐੱਚ. ਓ. ਥਾਣਾ ਜੀ.ਆਰ.ਪੀ ਅੰਮਿ੍ਤਸਰ ਨੇ ਦੱਸਿਆ ਕਿ ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਹੈੱਡ ਕਾਂਸਟੇਬਲ ਮਨਪ੍ਰੀਤ ਸਿੰਘ ਸਮੇਤ ਏ. ਐਸ. ਆਈ. ਕੁਲਵਿੰਦਰ ਸਿੰਘ, ਕਾਂਸਟੇਬਲ ਲਵ ਕੁਮਾਰ, ਕਾਂਸਟੇਬਲ ਨਵਰੂਪ ਸਿੰਘ, ਕਾਂਸਟੇਬਲ ਸੁਖਵਿੰਦਰ ਸਿੰਘ ਵਲੋਂ ਚੈਕਿੰਗ ਕੀਤੀ ਜਾ ਰਹੀ ਸੀ | ਇਸ ਦੌਰਾਨ ਇਕ ਵਿਅਕਤੀ ਜੋ ਰੇਲਵੇ ਕੁਆਟਰਾਂ ਸਾਈਡ ਤੋਂ ਮੁਸਾਫਰਖਾਨਾ ਨੂੰ ਆ ਰਿਹਾ ਸੀ ਤਾਂ ਅੱਗੇ ਪੁਲਿਸ ਪਾਰਟੀ ਨੂੰ ਚੈਕਿੰਗ ਕਰਦਿਆਂ ਦੇਖਕੇ ਉਸ ਵਲੋਂ ਆਪਣੀ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਮੋਮੀ ਲਿਫਾਫੇ ਨੂੰ ਸਾਈਡ 'ਤੇ ਪਏ ਕੂੜਾ ਕਰਕਟ 'ਚ ਸੁੱਟ ਕੇ ਪਿੱਛੇ ਨੂੰ ਮੁੜਣ ਲੱਗਾ ਤਾਂ ਹੈੱਡ ਕਾਂਸਟੇਬਲ ਮਨਪ੍ਰੀਤ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਪਛਾਣ ਰਮਨਦੀਪ ਸਿੰਘ ਉਰਫ ਉਂਗਲੀ ਵਾਸੀ ਗਾਉਂਸਾਬਾਦ ਮਦਨ ਲਾਲ ਢੀਂਗਰਾ ਕਲੋਨੀ ਅੰਮਿ੍ਤਸਰ ਵਜੋਂ ਹੋਈ ਹੈ, ਜਿਸ ਕੋਲੋਂ ਸੁੱਟੇ ਲਿਫਾਫੇ 'ਚ ਲਪੇਟੀ ਹੋਈ 60 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ਼ ਕਰਕੇ ਮਾਣਯੋਗ ਅਦਾਲਤ ਤੋਂ 1 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ |

ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਤੀਰਥ ਅਤੇ ਵੱਡਾ ਹਨੂੰਮਾਨ ਮੰਦਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਕੈਂਪਾਂ ਸੰਬੰਧੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।