03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਨੇ ਪੰਜਾਬ 'ਤੇ ਕੀਤਾ-ਏ. ਆਰ. <br/>

ਅਜੀਤ ਡੈਸਕ 15-04-2026
ਜੰਡਿਆਲਾ ਗੁਰੂ, 14 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਵਲੋਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਪਿੰਡ ਤਾਰਾਗੜ੍ਹ ਵਿਖੇ ਕੀਤੀ ਗਈ | ਇਸ ਮੌਕੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਜੰਡਿਆਲਾ ਸ਼ਹਿਰ ਵਿਚ ਹਰ ਰੋਜ਼ ਵਾਰਦਾਤਾਂ ਅਤੇ ਗੁੰਡਾਗਰਦੀ ਵੱਧ ਰਹੀ ਹੈ, ਗੋਲੀਬਾਰੀ ਦੀਆਂ ਘਟਨਾਵਾਂ ਹੋ ਰਹੀਆਂ ਹਨ ਅਤੇ ਲੋਕ ਡਰ ਦੇ ਮਾਹੌਲ ਵਿਚ ਜੀਊਣ ਲਈ ਮਜਬੂਰ ਹਨ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਅਤੇ ਮੰਤਰੀ ਮੂਕ ਦਰਸ਼ਕ ਬਣੇ ਹੋਏ ਹਨ | ਸੰਦੀਪ ਸਿੰਘ ਏ. ਆਰ. ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਇਸ 'ਬਦਲਾਅ ਵਾਲੀ' ਸਰਕਾਰ ਦਾ ਜੰਗਲਰਾਜ ਖਤਮ ਕਰਕੇ ਲੋਕਾਂ ਦਾ ਆਪਣਾ ਰਾਜ ਕਾਇਮ ਕੀਤਾ ਜਾ ਸਕੇ | ਇਸ ਮੀਟਿੰਗ ਵਿਚ ਸੁਰਿੰਦਰਪਾਲ ਸਿੰਘ ਸਰਕਲ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਸਰਬਜੀਤ ਸਿੰਘ ਪੰਚ, ਪ੍ਰੇਮ ਸਿੰਘ ਪ੍ਰਧਾਨ, ਤਜਿੰਦਰ ਸਿੰਘ ਪੰਚ, ਸੁਖਜਿੰਦਰ ਸਿੰਘ ਵਰਪਾਲ, ਕੁਲਵਿੰਦਰ ਸਿੰਘ, ਕੰਵਲਜੀਤ ਸਿੰਘ, ਸੇਵਾ ਸਿੰਘ, ਸਰਵਣਜੀਤ ਸਿੰਘ, ਸੁਖਰਾਜ ਸਿੰਘ, ਅਮਰਜੀਤ ਸਿੰਘ, ਰੇਸ਼ਮ ਸਿੰਘ, ਜਗੀਰ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਮੇਜਰ ਸਿੰਘ, ਪ੍ਰਕਾਸ਼ ਸਿੰਘ, ਜਸਵਿੰਦਰ ਸਿੰਘ, ਪ੍ਰੇਮ ਚੰਦ, ਸਤਨਾਮ ਸਿੰਘ, ਰਣਬੀਰ ਸਿੰਘ, ਜੋਧ ਸਿੰਘ, ਸੁਖਵਿੰਦਰ ਸਿੰਘ, ਗੁਰਦਿਆਲ ਸਿੰਘ, ਜਸਪਾਲ ਸਿੰਘ, ਤਜਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲਿਆਂ ਦੇ ਪਿਤਾ ਤਰਸੇਮ ਰਾਜ ਦਾ ਦਿਹਾਂਤ <br/> ਅਗਲੀ ਖ਼ਬਰ ਸੋਹੀਆਂ ਕਲਾਂ ਦੇ ਗੁਰਦੁਆਰਾ ਸਾਹਿਬਾਨਾਂ ਦੇ ਗ੍ਰੰਥੀ ਸਿੰਘਾਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।