ਜੰਡਿਆਲਾ ਗੁਰੂ, 14 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਹਮੇਸ਼ਾ ਸਰਗਰਮ ਰਹਿਣ ਵਾਲੇ ਸਾਬਕਾ ਸਰਪੰਚ ਦਿਲਬਾਗ ਸਿੰਘ ਵਡਾਲਾ ਜੌਹਲ ਨੂੰ ਕਾਂਗਰਸ ਜ਼ਿਲ੍ਹਾ ਦਿਹਾਤੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਦਿਲਬਾਗ ਜੌਹਲ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਇਸ ਮਾਣ-ਸਨਮਾਨ ਲਈ ਉਹ ਹਮੇਸ਼ਾ ਆਭਾਰੀ ਰਹਿਣਗੇ ਅਤੇ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਬੂਥ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਿਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾ ਸਕੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਰਾਜ ਵਿਚ ਕਾਂਗਰਸ ਦੀ ਸਰਕਾਰ ਬਣਨਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਹਰ ਆਗੂ ਤੇ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਦਿਲਬਾਗ ਸਿੰਘ ਜੌਹਲ ਦੀ ਨਿਯੁਕਤੀ ਦਾ ਸਵਾਗਤ ਕੀਤਾ |