03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖ ਦੀ ਸੰਗਰਾਂਦ ਮੌਕੇ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 15-04-2026
ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਅੱਜ ਵਿਸਾਖ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ 'ਤੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਦੇਰ ਸ਼ਾਮ ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਸਜਾਏ ਗਏ ਇਸ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥੇ ਭਾਈ ਗੁਰਸੇਵਕ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਬੀਬਾ ਪ੍ਰਭਨੂਰ ਕੌਰ, ਭਾਈ ਦਲਜੀਤ ਸਿੰਘ ਅਤੇ ਹੋਰ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਕਥਾ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਰਾਗੀ ਜਥਿਆਂ ਤੇ ਕਥਾਵਾਚਕਾਂ ਨੂੰ ਭਾਈ ਸ਼ਰਨਜੀਤ ਸਿੰਘ ਡੀ.ਈ.ਸੀ., ਭਾਈ ਅੰਮਿ੍ਤਪਾਲ ਸਿੰਘ ਜੰਡਿਆਲਾ ਅਤੇ ਹੋਰਨਾਂ ਮੈਂਬਰਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਸਭਾ ਨਾਲ ਸਬੰਧਿਤ ਮੈਂਬਰ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰਿੰਕੂ ਨਰੂਲਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਹਲਕਾ ਰਾਜਾਸਾਂਸੀ 'ਚ ਭਾਜਪਾ ਵਲੋਂ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।