03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਰਿੰਕੂ ਨਰੂਲਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ <br/>

ਅਜੀਤ ਡੈਸਕ 15-04-2026
ਅੰਮਿ੍ਤਸਰ, 14 ਅਪ੍ਰੈਲ (ਰੇਸ਼ਮ ਸਿੰਘ)-ਅੱਜ ਦੱਖਣੀ ਹਲਕੇ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਦੀ ਅਗਵਾਈ ਹੇਠ ਡਾ: ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅੱਜ ਉਹ ਇਕ ਮਹਾਨ ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਉ ਅੰਬੇਡਕਰ ਦੀ ਜੈਅੰਤੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਆਏ ਹਨ | ਇਸ ਮੌਕੇ ਰਿੰਕੂ ਨਰੂਲਾ ਦੇ ਨਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਵ ਮਿੱਠੂ ਮਦਾਨ, ਸਾਬਕਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ, ਜ਼ਿਲ੍ਹਾ ਕਾਂਗਰਸ ਸ਼ਹਿਰੀ ਮਹਿਲਾ ਪ੍ਰਧਾਨ ਰਜਨੀ ਸ਼ਰਮਾ ਸਮੇਤ ਦੀ ਸਮੂਹ ਕਾਂਗਰਸੀ ਲੀਡਰਸ਼ਿਪ ਨੇ ਡਾਕਟਰ ਅੰਬੇਡਕਰ ਦੀ ਪ੍ਰਤਿਮਾ ਨੂੰ ਫੁੱਲ ਅਰਪਿਤ ਕਰਦਿਆਂ ਅਤੇ ਉਨ੍ਹਾਂ ਦੇ ਅਮੂਲਕ ਯੋਗਦਾਨ ਨੂੰ ਯਾਦ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਸ: ਰਿੰਕੂ ਨਰੂਲਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਆਪਣੀ ਪੂਰੀ ਜ਼ਿੰਦਗੀ ਸਮਾਜ ਦੇ ਪਿਛੜੇ ਵਰਗਾਂ ਨੂੰ ਬਰਾਬਰੀ ਦਾ ਦਰਜਾ ਦਿਵਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰਨ ਵਿਚ ਬਿਤਾਈ | ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵੀ ਡਾ. ਅੰਬੇਡਕਰ ਦੀ ਸੋਚ ਅਤੇ ਸਿਧਾਂਤ ਸਾਨੂੰ ਇੱਕ ਨਿਆਂ ਦਿਵਾਉਣ ਵਾਲੇ ਅਤੇ ਸਮਾਨਤਾ ਵਾਲਾ ਸਮਾਜ ਬਣਾਉਣ ਲਈ ਪ੍ਰੇਰਿਤ ਕਰਦੇ ਹਨ | ਇਸ ਦੌਰਾਨ ਹਾਜ਼ਰ ਕਾਂਗਰਸੀਆਂ ਅਤੇ ਆਗੂਆਂ ਨੇ ਡਾ. ਅੰਬੇਡਕਰ ਜੀ ਦੇ ਦਿਖਾਏ ਰਾਹ 'ਤੇ ਚੱਲਣ ਦਾ ਸੰਕਲਪ ਲਿਆ ਅਤੇ ਸਮਾਜ ਵਿਚ ਨਿਆਂ ਅਤੇ ਬਰਾਬਰੀ ਦੇ ਸੁਨੇਹੇ ਨੂੰ ਅੱਗੇ ਵਧਾਉਣ ਦਾ ਵਾਅਦਾ ਕੀਤਾ |

ਪਿਛਲੀ ਖ਼ਬਰ ਸੰਤ ਬਾਬਾ ਭੂਰੇ ਵਾਲੇ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਵਿਸਾਖ ਦੀ ਸੰਗਰਾਂਦ ਮੌਕੇ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।