04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੰਤ ਬਾਬਾ ਭੂਰੇ ਵਾਲੇ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 15-04-2026
ਸੁਲਤਾਨਵਿੰਡ, 14 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਭਾਈ ਮੰਝ ਸਾਹਿਬ ਰੋਡ ਸਥਿਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਆਉਣ 'ਤੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪਿ੍ੰ: ਕੁਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ 90 ਪ੍ਰਤੀਸ਼ਤ, ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਜਦ ਕਿ ਨਵਦੀਪ ਕੌਰ 89 ਪ੍ਰਤੀਸ਼ਤ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਵੀ ਰੋਸ਼ਨ ਕੀਤਾ ਹੈ, ਜਿੱਥੇ ਸਕੂਲ ਪਿ੍ੰ: ਕੁਲਜਿੰਦਰ ਸਿੰਘ ਢਿੱਲੋਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਉੱਥੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਕਿਹਾ | ਇਸ ਮੌਕੇ ਵਾਈਸ ਪਿ੍ੰ: ਸਿਮਰਨਜੀਤ ਕੌਰ, ਕੋਆਰਡੀਨੇਟਰ ਕਿਰਨਪ੍ਰੀਤ ਕੌਰ, ਸਰਬਜੀਤ ਅਤੇ ਹੋਰ ਸਕੂਲ ਸਟਾਫ ਹਾਜ਼ਰ ਸਨ |

ਪਿਛਲੀ ਖ਼ਬਰ ਧਾਰਮਿਕ ਸਮਾਗਮ ਵਿਚ ਗੁਰਪ੍ਰੀਤ ਸਿੰਘ ਵਡਾਲੀ ਸਨਮਾਨਿਤ <br/> ਅਗਲੀ ਖ਼ਬਰ ਰਿੰਕੂ ਨਰੂਲਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।