04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਧਾਰਮਿਕ ਸਮਾਗਮ ਵਿਚ ਗੁਰਪ੍ਰੀਤ ਸਿੰਘ ਵਡਾਲੀ ਸਨਮਾਨਿਤ <br/>

ਅਜੀਤ ਡੈਸਕ 15-04-2026
ਛੇਹਰਟਾ, 14 ਅਪ੍ਰੈਲ (ਪੱਤਰ ਪ੍ਰੇਰਕ)-ਗੁਰਦੁਆਰਾ ਚਾਰ ਹਰਟਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਖ਼ਾਲਸੇ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਗਿਆਨੀ ਗੁਰਸੇਵਕ ਸਿੰਘ ਪੱਧਰੀ ਤੇ ਗਿਆਨੀ ਰੁਪਿੰਦਰ ਸਿੰਘ ਮਧੂਛਾਂਗੀਆ ਆਦਿ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਇਸ ਧਾਰਮਿਕ ਸਮਾਗਮ ਵਿਚ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ, ਵਾਰਡ ਨੰਬਰ 75 ਦੇ ਇੰਚਾਰਜ ਦਰਸ਼ਨ ਸਿੰਘ ਵਡਾਲੀ ਤੇ ਯੂਥ ਆਗੂ ਲਾਲਜੀਤ ਸਿੰਘ ਗਿੱਲ ਨੇ ਹਾਜ਼ਰੀ ਭਰੀ ਅਤੇ ਪ੍ਰਬੰਧਕ ਕਮੇਟੀ ਵਲੋਂ ਉਕਤ ਆਗੂਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਖ਼ਸ਼ੀਸ਼ ਸਿੰਘ ਰੰਧਾਵਾ, ਰਣਧੀਰ ਸਿੰਘ ਲੰਬੜਦਾਰ, ਸਮਸ਼ੇਰ ਸਿੰਘ ਰੰਧਾਵਾ, ਬਾਜ ਸਿੰਘ ਰੰਧਾਵਾ, ਸੰਦੀਪ ਸਿੰਘ ਰੰਧਾਵਾ, ਸੁਖਦੇਵ ਸਿੰਘ, ਸਰਦੂਲ ਸਿੰਘ, ਮੁਖ ਗ੍ਰੰਥੀ ਭਾਈ ਮੱਖਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੁਆਰਾ ਸਟਾਰਟ ਅੱਪ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸੰਤ ਬਾਬਾ ਭੂਰੇ ਵਾਲੇ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।