ਅੰਮਿ੍ਤਸਰ, 14 ਅਪ੍ਰੈਲ (ਰੇਸ਼ਮ ਸਿੰਘ)-ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਟਾਊਨ ਹਾਲ ਵਿਖੇ ਉਨ੍ਹਾਂ ਦੇ ਬੁੱਤ ਅੱਗੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਨਿਮਰ ਸ਼ਰਧਾਂਜਲੀ ਅਰਪਿਤ ਕੀਤੀ | ਜਿਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਜੀ ਵਲੋਂ ਦਿੱਤਾ ਸਮਾਨਤਾ, ਨਿਆਂ ਅਤੇ ਅਧਿਕਾਰਾਂ ਦਾ ਸੰਦੇਸ਼ ਸਾਡੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ | ਉਨ੍ਹਾਂ ਨੇ ਕਿਹਾ ਕਿ ਡਾ. ਅੰਬੇਡਕਰ ਦੀ ਸੋਚ ਅੱਜ ਵੀ ਹਰ ਵਰਗ ਨੂੰ ਅੱਗੇ ਵਧਣ ਲਈ ਰਾਹ ਦਿਖਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਡਾ. ਅੰਬੇਡਕਰ ਦੇ ਵਿਚਾਰਾਂ ਨੂੰ ਅਪਣਾਉਣ ਦੀ ਹੋਰ ਵੀ ਵੱਧ ਲੋੜ ਹੈ, ਤਾਂ ਜੋ ਸਮਾਜ ਵਿਚ ਬਰਾਬਰੀ, ਭਾਈਚਾਰੇ ਅਤੇ ਸਾਂਝੀ ਤਰੱਕੀ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਬਾਬਾ ਸਾਹਿਬ ਦੀ ਜੀਵਨੀ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਸ਼ਪਾਲ ਸਿੰਘ, ਬੱਬੀ ਪਹਿਲਵਾਨ, ਇਕਬਾਲ ਸ਼ੈਰੀ, ਯੂਨਸ ਕੁਮਾਰ, ਮਹੇਸ਼ ਖੰਨਾ, ਗੁਰਦੇਵ ਡਾਰਾ, ਰਾਜੀਵ ਛਾਬੜਾ, ਸਰਬਜੀਤ ਸਿੰਘ ਲੱਟੀ, ਕਮਲ ਪਹਿਲਵਾਨ, ਸੋਨੂ ਪਹਿਲਵਾਨ, ਸੁਨੀਲ ਕੋਂਟੀ ਅਤੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ |