04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ <br/>

ਅਜੀਤ ਡੈਸਕ 15-04-2026
ਅੰਮਿ੍ਤਸਰ 14 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਪੰਜਾਬ ਜਗਦੀਸ਼ ਸਿੰਘ ਵਲੋਂ ਆਪਣੀ ਟੀਮ ਡਾ. ਬਖ਼ਸ਼ੀਸ਼ ਸਿੰਘ ਖੇਤੀਬਾੜੀ ਅਫਸਰ, ਕੇਤਨ ਏ.ਡੀ.ਓ. ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਖੇਤੀ ਅਧਿਕਾਰੀਆਂ ਸਮੇਤ ਜ਼ਿਲ੍ਹਾ ਅੰਮਿ੍ਤਸਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ 'ਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪੰਜਾਬ 'ਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵੱਧ ਰਹੀ ਹੈ ਅਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ 'ਚ ਸੰਭਵ ਹੈ, ਜੋ ਕਿ ਗ਼ੈਰ ਕਾਨੂੰਨੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ 'ਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸੰਬੰਧੀ ਪੂਰੇ ਪੰਜਾਬ 'ਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਅੰਮਿ੍ਤਸਰ 'ਚ ਚੈਕਿੰਗ ਕੀਤੀ ਗਈ ਹੈ | ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ. ਗੁਰਸਾਹਿਬ ਸਿੰਘ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ. ਐੱਸ. ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ | ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਜਗਦੀਸ਼ ਸਿੰਘ ਵਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਖਾਦ ਕੰਟਰੋਲ ਆਰਡਰ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਤਹਿਤ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਕੱਕੜ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਭਾਜਪਾ ਵਰਕਰਾਂ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤਾ ਯਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।