ਚੋਗਾਵਾਂ, 14 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਜਿਸ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਕੱਕੜ ਤੋਂ ਕਾਂਗਰਸ ਪਾਰਟੀ ਦੇ ਨਿਧੜਕ ਤੇ ਮਿਹਨਤੀ ਆਗੂ ਮੇਜਰ ਸਿੰਘ ਕੱਕੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ ਨਿਯੁਕਤ ਵਾਈਸ ਚੇਅਰਮੈਨ ਮੇਜਰ ਸਿੰਘ ਕੱਕੜ ਨੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਸਮੇਤ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ | ਉਨ੍ਹਾਂ ਵਿਸ਼ਵਾਸ ਦਿਵਾਇਆ ਕੀ ਉਨ੍ਹਾਂ ਨੂੰ ਦੂਸਰੀ ਵਾਰ ਜੋ ਅਹੁਦਾ ਦੇ ਕੇ ਨਿਵਾਜਿਆ ਹੈ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ |