04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ <br/>

ਅਜੀਤ ਡੈਸਕ 15-04-2026
ਜੈਂਤੀਪੁਰ, 14 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ 'ਤੇ ਗ੍ਰਾਮ ਪੰਚਾਇਤ ਭੰਗਾਲੀ ਕਲਾਂ ਅਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਬਾਬਾ ਸਾਹਿਬ ਭੀਮ ਰਾਉ ਡਾਕਟਰ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸਰਪੰਚ ਪਲਵਿੰਦਰ ਕੌਰ ਚੇਅਰਮੈਨ ਹਰਦੀਸ ਸਿੰਘ ਭੰਗਾਲੀ ਅਤੇ ਸਮੂਹ ਅਹੁਦੇਦਾਰਾਂ ਵਲੋਂ ਕੇਕ ਵੀ ਕੱਟਿਆ ਗਿਆ | ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਉ ਡਾਕਟਰ ਅੰਬੇਡਕਰ ਨੇ ਭਾਰਤ ਦੇਸ਼ ਦਾ ਸੰਵਿਧਾਨ ਲਿਖ ਕੇ ਇੱਕ ਮਿਸਾਲ ਕਾਇਮ ਕੀਤੀ ਅਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਭੀਮ ਰਾਓ ਡਾਕਟਰ ਅੰਬੇਡਕਰ ਦੀ ਵਿਚਾਰ ਧਾਰਾ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਇਕਮੁੱਠ ਹੋ ਕੇ ਚੱਲਣਾ ਚਾਹੀਦਾ ਹੈ ਅਖ਼ੀਰ 'ਤੇ ਬੁਲਾਰਿਆਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਛੱਡ ਕੇ ਚੰਗੇ ਕਾਰਜਾਂ ਵਾਸਤੇ ਅੱਗੇ ਆਉਣ | ਇਸ ਮੌਕੇ ਹਾਜ਼ਰ ਸਾਬਕਾ ਸਰਪੰਚ ਇਨਸਾਨ ਸਿੰਘ, ਡਾਕਟਰ ਚੰਦਰ ਮੋਹਨ ਸਿੰਘ, ਸੁਖਵਿੰਦਰ ਸਿੰਘ ਬਉ, ਪਰਮਿੰਦਰ ਸਿੰਘ, ਜਗਜੀਤ ਸਿੰਘ ਪਟਵਾਰੀ, ਮੈਂਬਰ ਇੰਦਰਜੀਤ ਸਿੰਘ, ਹਰਪਾਲ ਸਿੰਘ, ਅਤਿੰਦਰ ਸਿੰਘ, ਜਸਬੀਰ ਸਿੰਘ, ਬਾਬਾ ਕੁਲਦੀਪ ਸਿੰਘ, ਮੁਖਤਾਰ ਸਿੰਘ ਪ੍ਰਧਾਨ, ਸਾਹਿਬ ਸਿੰਘ, ਦਲਵੀਰ ਸਿੰਘ, ਪਟਵਾਰੀ ਪਵਨਦੀਪ ਸਿੰਘ, ਬਾਬਾ ਰਣਜੀਤ ਸਿੰਘ, ਸੇਵਾ ਸਿੰਘ, ਸਤਨਾਮ ਸਿੰਘ, ਦਿਲਬਾਗ ਸਿੰਘ, ਹਰਦੀਪ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ, ਪੰਡਿਤ ਐਸ.ਕੇ. ਸ਼ਾਸਤਰੀ, ਸਾਬਕਾ ਸਰਪੰਚ ਗੁਰਮੀਤ ਸਿੰਘ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਦਾਣਾ ਮੰਡੀ ਮਹਿਤਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ <br/> ਅਗਲੀ ਖ਼ਬਰ ਕੱਕੜ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਵਾਈਸ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।