04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅਜਨਾਲਾ ਸ਼ਹਿਰ ਅੰਦਰ ਸੀਵਰੇਜ ਦੀ ਸਫ਼ਾਈ 'ਤੇ 1.21 ਕਰੋੜ ਖ਼ਰਚ ਕੀਤੇ ਜਾਣਗੇ-ਕੁਲਦੀਪ ਸਿੰਘ ਧਾਲੀਵਾਲ <br/>

ਅਜੀਤ ਡੈਸਕ 15-04-2026
ਅਜਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ਵਿਚ ਆਧੁਨਿਕ ਮਸ਼ੀਨ ਨਾਲ ਸੀਵਰੇਜ ਪ੍ਰਣਾਲੀ ਦੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਸਫ਼ਾਈ ਨਹੀਂ ਹੋਈ ਸੀ, ਜਿਸ ਕਰਕੇ ਕਈ ਥਾਵਾਂ ਤੋਂ ਸੀਵਰੇਜ ਬੰਦ ਹੋ ਜਾਂਦਾ ਸੀ ਤੇ ਇਸੇ ਕਾਰਨ ਲੋਕਾਂ ਨੂੰ ਖ਼ਾਸ ਕਰਕੇ ਬਰਸਾਤੀ ਮੌਸਮ ਦੌਰਾਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਹੁਣ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਵੱਡੇ ਪੱਧਰ 'ਤੇ ਆਧੁਨਿਕ ਮਸ਼ੀਨ ਨਾਲ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਵਰੇਜ਼ ਦੀ ਸਫ਼ਾਈ ਲਈ 1.21 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ, ਤਾਂ ਜੋ ਪੂਰੇ ਸ਼ਹਿਰ ਦੀ ਨਿਕਾਸੀ ਪ੍ਰਣਾਲੀ ਨੂੰ ਸੁਧਾਰਿਆ ਜਾ ਸਕੇ | ਵਿਧਾਇਕ ਧਾਲੀਵਾਲ ਨੇ ਅੱਗੇ ਦੱਸਿਆ ਕਿ ਬਰਸਾਤੀ ਮੌਸਮ ਤੋਂ ਪਹਿਲਾਂ-ਪਹਿਲਾਂ ਇਹ ਸਫ਼ਾਈ ਮੁਹਿੰਮ ਪੂਰੀ ਕਰ ਲਈ ਜਾਵੇਗੀ, ਤਾਂ ਜੋ ਮੀਂਹ ਦੇ ਦਿਨਾਂ ਵਿਚ ਅਜਨਾਲਾ ਦੇ ਕਿਸੇ ਵੀ ਇਲਾਕੇ ਵਿਚ ਪਾਣੀ ਖੜ੍ਹਾ ਨਾ ਰਹੇ | ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨਾਲ ਅਜਨਾਲਾ ਸ਼ਹਿਰ ਦੇ ਵਸਨੀਕਾਂ ਨੂੰ ਸੀਵਰੇਜ਼ ਬੰਦ ਹੋਣ ਨਾਲ ਆਉਂਦੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਵਿਚ ਸਾਫ਼-ਸੁਥਰਾ ਵਾਤਾਵਰਣ ਬਣੇਗਾ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਐਡਵੋਕੇਟ ਸੰਦੀਪ ਕੌਸ਼ਲ, ਜੇ.ਈ. ਗੁਰਭੇਜ ਸਿੰਘ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਪ੍ਰਧਾਨ ਅਮਿੱਤ ਪੁਰੀ, ਕੌਂਸਲਰ ਗੁਰਦੇਵ ਸਿੰਘ ਗੁਲਾਬ ਅਤੇ ਯੁੱਧਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕ੍ਰਾਂਤੀਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਬੇਅਦਬੀ ਸੰਬੰਧੀ ਬਣਾਏ ਜਾ ਰਹੇ ਕਾਨੂੰਨ ਦੀ ਕੀਤੀ ਸ਼ਲਾਘਾ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਮੌਕੇ ਜੰਡਿਆਲਾ ਗੁਰੂ 'ਚ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।