ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਬਣਾਏ ਜਾ ਰਹੇ ਕਾਨੂੰਨ ਦੀ ਸ਼ਲਾਘਾ ਕਰਨੀ ਤਾਂ ਬਣਦੀ ਹੈ, ਕਿਉਂਕਿ ਪਿੱਛਲੇ ਕੁਝ ਸਾਲਾਂ ਵਿਚ ਕੁੱਲ ਲੋਕਾਂ ਨੇ ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦਾ ਨਿਰਾਦਰ ਕਰਨ ਵਾਲੀਆਂ ਕਾਰਵਾਈਆਂ ਕੀਤੀਆਂ, ਜਿਸ ਨਾਲ ਸਿੱਖ ਸਮਾਜ ਵਿਚ ਗੁੱਸੇ ਅਤੇ ਰੋਹ ਦੀ ਲਹਿਰ ਪੂਰੇ ਸਿਖਰਾਂ 'ਤੇ ਹੈ | ਇਹ ਸ਼ਬਦ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਹੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਕਾਨੂੰਨ ਬਣਾਇਆ ਜਾ ਰਿਹਾ, ਉਸਨੂੰ ਜਲਦੀ ਲਾਗੂ ਕੀਤਾ ਜਾਵੇ ਤਾਂ ਕਿ ਅਗਾਂਹ ਕੋਈ ਵੀ ਸ਼ਰਾਰਤੀ ਅਨਸਰ, ਪਾਪ ਦਾ ਧਾਰਨੀ ਨਾ ਬਣ ਸਕੇ | ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ 'ਚ ਅਵਤਾਰ ਸਿੰਘ, ਬਲਵਿੰਦਰ ਸਿੰਘ, ਜੋਰਾ ਸਿੰਘ, ਮਨਵਿੰਦਰ ਸਿੰਘ, ਜਸਪਾਲ ਸਿੰਘ, ਬਾਬਾ ਕੁਲਦੀਪ ਸਿੰਘ, ਯੁੱਧਬੀਰ ਸਿੰਘ, ਅਨਮੋਲਜੀਤ ਸਿੰਘ, ਪਲਵਿੰਦਰ ਸਿੰਘ ਆਦਿ ਕ੍ਰਾਂਤੀਕਾਰੀ ਸ਼ਾਮਿਲ ਹਨ |