04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਲੈਕਚਰ ਅਤੇ ਭਾਸ਼ਨ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 15-04-2026
ਸਠਿਆਲਾ, 14 ਅਪ੍ਰੈਲ (ਜਗੀਰ ਸਿੰਘ ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੇ ਨਿਰਦੇਸ਼ਾਂ 'ਤੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਅਤੇ ਜਲਿ੍ਹਆਂਵਾਲਾ ਬਾਗ ਸਾਕੇ ਨੂੰ ਸਮਰਪਿਤ ਲੈਕਚਰ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਵਿਸਾਖੀ ਦੇ ਤਿਉਹਾਰ ਨੂੰ ਪੰਜਾਬੀ ਸਭਿਆਚਾਰ, ਖੇਤੀਬਾੜੀ ਅਤੇ ਆਤਮਿਕ ਉਤਸ਼ਾਹ ਦਾ ਪ੍ਰਤੀਕ ਦੱਸਿਆ | ਉਨ੍ਹਾਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਸਮਾਨਤਾ ਲਈ ਲੜਾਈ ਦਾ ਪ੍ਰਤੀਕ ਹੈ, ਜੋ ਅੱਜ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ | ਉਨ੍ਹਾਂ ਨੇ ਜਲਿ੍ਹਆਂਵਾਲਾ ਬਾਗ ਸਾਕੇ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਨੂੰ ਆਜ਼ਾਦੀ ਦੀ ਕੀਮਤ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ | ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਕਰਮਬੀਰ ਸਿੰਘ, ਮਨੂ ਬਾਲਾ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਅਧਿਆਪਕ ਮਨਦੀਪ ਸਿੰਘ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਇਨ੍ਹਾਂ ਮੌਕਿਆਂ ਦੀ ਮਹੱਤਤਾ ਨੂੰ ਰੋਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲੇ 'ਚ ਬਹੁਤ ਹੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਭਾਗ ਲਿਆ | ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਭਾਸ਼ਣ ਪ੍ਰਤੀਯੋਗਤਾ 'ਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਡਿੰਪਾ ਦੀ ਅਗਵਾਈ ਹੇਠ ਪਿੰਡ ਭੈਣੀ ਰਾਮ ਦਿਆਲ ਵਿਖੇ ਕਾਂਗਰਸ ਦਾ ਵਿਸ਼ਾਲ ਇਕੱਠ <br/> ਅਗਲੀ ਖ਼ਬਰ ਇੰਜੀ: ਮਨਜੀਤ ਸਿੰਘ ਸੰਧੂ ਜੇ.ਈ. ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।