04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਅਮਾਨਤਸਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ <br/>

ਅਜੀਤ ਡੈਸਕ 15-04-2026
ਬਿਆਸ, 14 ਅਪ੍ਰੈਲ (ਨਰਿੰਦਰ ਸਿੰਘ)-ਦਰਿਆ ਬਿਆਸ ਕੰਢੇ ਸਥਿਤ ਗੁਰਦੁਆਰਾ ਸ੍ਰੀ ਅਮਾਨਤਸਰ ਸਾਹਿਬ ਵਿਖੇ ਅੱਜ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਭਾਵਨਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀ ਜਥਿਆਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ਅਤੇ ਪ੍ਰਸਿੱਧ ਢਾਡੀ ਅਤੇ ਕਵਿਸ਼ਰੀ ਜਥਿਆਂ ਵਲੋਂ ਸੰਗਤ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਖਾਲਸਾ ਸਾਜਨਾ ਦਿਵਸ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੇਵਾਦਾਰ ਭਾਈ ਮਾਨ ਸਿੰਘ, ਭਾਈ ਪ੍ਰੇਮ ਸਿੰਘ ਸ਼ਾਹ, ਗਾਇਕ ਮਨਜੀਤ ਪੱਪੂ, ਸੁਖਦੇਵ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਜ਼ੋਰਾਵਰ ਸਿੰਘ, ਬਾਬਾ ਜੀਤ ਸਿੰਘ ਲਾਂਗਰੀ, ਬੱਬੂ ਸਿੰਘ, ਜਸਪਾਲ ਸਿੰਘ ਪਨੇਸਰ, ਲਾਲਾ ਸਿੰਘ, ਮਹਿਕਦੀਪ ਸਿੰਘ ਪਨੇਸਰ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਕਛੂਆ ਚਾਲ ਚੁਕਾਈ ਕਾਰਨ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰ ਅਗਲੀ ਖ਼ਬਰ ਲੋਪੋਕੇ 'ਚ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।