29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਿਤਿਸ਼ ਕੁਮਾਰ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਅਹੁਦੇਦਾਰਾਂ ਵਲੋਂ ਮੁਲਾਕਾਤ

ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਇਮਾਰਤੀ ਕਮੇਟੀ ਦੇ ਚੇਅਰਮੈਨ ਸੁਮਿਤ ਸਿੰਘ ਕਲਸੀ ਨੇ ਬਿਹਾਰ ਦੇ ਤਤਕਾਲੀ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਪਟਨਾ ਵਿਖੇ ਸ਼ਿਸ਼ਟਾਚਾਰਕ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਵੀਂ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ | ਗੁਰਵਿੰਦਰ ਸਿੰਘ ਨੇ ਕਿਹਾ ਕਿ ਨਿਤਿਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਰਹਿੰਦਿਆਂ ਸਿੱਖ ਕੌਮ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਜਿਸ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਹਨ, ਸ਼ਾਇਦ ਕੋਈ ਸਿੱਖ ਮੁੱਖ ਮੰਤਰੀ ਵੀ ਨਾ ਕਰ ਸਕਦਾ, ਜਿਸ ਲਈ ਉਨ੍ਹਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਉਹ ਰਾਜ ਸਭਾ ਮੈਂਬਰ ਦੇ ਤੌਰ 'ਤੇ ਵੀ ਸਿੱਖ ਕੌਮ ਅਤੇ ਤਖ਼ਤ ਸਾਹਿਬ ਵਿਖੇ ਸੰਗਤ ਦੀ ਸੁਵਿਧਾ ਲਈ ਨਵੇਂ ਪ੍ਰੋਜੈਕਟ ਲਿਆ ਕੇ ਵਿਕਾਸ ਨੂੰ ਹੋਰ ਅੱਗੇ ਵਧਾਉਣਗੇ | ਉਨ੍ਹਾਂ ਦੱਸਿਆ ਕਿ ਨਿਤਿਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਅਹੁਦਾ ਮਿਲਿਆ ਹੈ, ਇਸ ਲਈ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹਨ ਅਤੇ ਸੰਗਤ ਦੀ ਸੁਵਿਧਾ ਲਈ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਲੋਂੜੀਦੇ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ |
ਪਿਛਲੀ ਖ਼ਬਰ ਈਰਾਨ-ਅਮਰੀਕਾ ਟਕਰਾਅ ਕਾਰਨ ਕੱਚੇ ਮਾਲ ਦੀਆਂ ਕੀਮਤਾਂ 'ਚ ਹੋਇਆ 60 ਫ਼ੀਸਦੀ ਤੱਕ ਦਾ ਵਾਧਾ ਵਪਾਰ ਤੇ ਉਦਯੋਗ ਖੇਤਰ 'ਤੇ ਪ... ਅਗਲੀ ਖ਼ਬਰ ਝਿੰਗੜਾਂ ਵਿਖੇ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੇ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।