29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖ਼ਾਲਸਾ ਕਾਲਜ ਸੀਨੀ: ਸੈਕੰ. ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ 8ਵੀਂ ਜਮਾਤ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ | ਗਰਲਜ਼ ਸਕੂਲ ਦੀ ਵਿਦਿਆਰਥਣ ਭਵਾਨੀ ਨੇ 95.67%, ਯੁਵਿਕਾ ਨੇ 94.83% ਅਤੇ ਅੰਜਲੀ ਨੇ 92.17% ਨੰਬਰਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਜਦੋਂ ਕਿ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ 'ਚ ਅਭਿਮੰਨਯੂ ਨੇ 90 ਫੀਸਦੀ, ਬਘੇਲ ਸਿੰਘ ਅਤੇ ਹਰਸ਼ ਨੇ 87 ਫੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਦੌਰਾਨ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵ: ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੀ ਉਕਤ ਉਪਲਬੱਧੀ 'ਤੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਕਤ ਅਦਾਰਿਆਂ ਦਾ ਅਨੁਕੂਲ ਮਾਹੌਲ, ਆਧੁਨਿਕ ਅਧਿਆਪਨ ਢੰਗ ਅਤੇ ਨੈਤਿਕ ਕਦਰਾਂ-ਕੀਮਤਾਂ 'ਤੇ ਜ਼ੋਰ ਦੇਣ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ 'ਚ ਅਹਿਮ ਭੂਮਿਕਾ ਨਿਭਾਈ ਹੈ | ਪਿ੍ੰ: ਡਾ. ਗੋਗੋਆਣੀ ਨੇ ਅੱਵਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ 8ਵੀਂ ਜਮਾਤ ਦੇ 237 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਇਨ੍ਹਾਂ 'ਚ ਅਭਿਮੰਨਯੂ, ਬਘੇਲ ਸਿੰਘ ਅਤੇ ਹਰਸ਼ ਨੇ ਕਲਾਸ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ | ਪਿ੍ੰ: ਨਾਗਪਾਲ ਨੇ ਕਿਹਾ ਕਿ 8-ਏ ਦੀ ਭਵਾਨੀ ਨੇ ਪਹਿਲਾ, 8-ਸੀ ਦੀ ਯੁਵਿਕਾ ਨੇ ਦੂਜਾ ਅਤੇ 8-ਸੀ ਦੀ ਅੰਜਲੀ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਸਾਂਝਾ ਫਲ ਹੈ |

ਪਿਛਲੀ ਖ਼ਬਰ ਹਰਿਕਿ੍ਸ਼ਨ ਐਵੇਨਿਊ ਪਿੰਡ ਸੁਲਤਾਨਵਿੰਡ ਵਿਖੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਰਮਨਜੀਤ ਸਿੰਘ ਨੂੰ ਇਲਾਕਾ ਵਾਸੀਆਂ ਕੀਤਾ ਸ... ਅਗਲੀ ਖ਼ਬਰ ਚੌਕ ਪਰਾਗਦਾਸ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਡਾ. ਨਿੱਜਰ ਨੇ ਕੀਤਾ ਸਨਮਾਨਿਤ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।