30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡਾ. ਅੰਬੇਡਕਰ ਨੇ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ-ਵਿਧਾਇਕਾ ਜੀਵਨਜੋਤ ਕੌਰ

ਅਜੀਤ ਡੈਸਕ 19-04-2026
ਅੰਮਿ੍ਤਸਰ, 18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਅੱਜ ਵਿਧਾਨ ਸਭਾ ਹਲਕਾ ਅੰਮਿ੍ਤਸਰ ਪੂਰਬੀ ਦੇ ਵਾਰਡ ਨੰਬਰ 21, ਰੋਜ਼ ਐਵੀਨਿਊ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਅਜਿਹਾ ਸੰਵਿਧਾਨ ਦਿੱਤਾ ਜਿਸ ਨੇ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਅਤੇ ਸਿੱਖਿਆ ਦੇ ਪਸਾਰ ਲਈ ਕੰਮ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ | ਇਹ ਸਮਾਗਮ ਮੇਨ ਰੋਡ, ਜੋੜਾ ਫਾਟਕ ਨੇੜੇ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ | ਪ੍ਰਬੰਧਕਾਂ ਵਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਆਗੂ ਅਤੇ ਵਾਰਡ ਨੰਬਰ 21 ਦੇ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਬਾਬਾ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਯਾਦ ਕੀਤਾ |
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਅਗਲੀ ਖ਼ਬਰ ਦੂਜੇ ਪਾਤਿਸ਼ਾਹ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੀਤੀ ਆਤਿਸ਼ਬਾਜ਼ੀ ਤੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।