06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੰਡੀ ਮਹਿਤਾ ਵਿਖੇ ਐੱਸ.ਡੀ.ਐੱਮ. ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 20-04-2026
ਚੌਂਕ ਮਹਿਤਾ, 19 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਦਾਣਾ ਮੰਡੀ ਮਹਿਤਾ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ ਵੀ ਮੌਜੂਦ ਸਨ | ਇਸ ਦੌਰਾਨ ਐੱਸ.ਡੀ.ਐੱਮ. ਨੇ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਵੇਚਣ ਆਏ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ | ਉਨ੍ਹਾਂ ਆਖਿਆ ਕਿ ਕਣਕ ਦੀ ਖਰੀਦ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ | ਸੀਜਨ ਦੇ ਚੱਲਦਿਆਂ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਸਰਕਾਰੀ ਖਰੀਦ ਹੋਣ ਦੇ ਬਾਅਦ 24 ਤੋਂ 48 ਘੰਟਿਆਂ ਦੇ ਅੰਦਰ ਅੰਦਰ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਚਲੀ ਜਾਵੇਗੀ | ਇਸ ਮੌਕੇ ਡਿਪਟੀ ਡੀ. ਐੱਮ. ਬਿਕਰਮਜੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਮਹਿਤਾ, ਪਨਗਰੇਨ ਦੇ ਇੰਸਪੈਕਟਰ ਪ੍ਰਭਜੋਤ ਸਿੰਘ, ਜਤਿੰਦਰ ਸਿੰਘ ਲੱਧਾਮੁੰਡਾ ਤੇ ਮਾਰਕੀਟ ਕਮੇਟੀ ਦੇ ਕਰਮਚਾਰੀ ਜਗਦੀਪ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਰੋਸ ਮੀਟਿੰਗ <br/> ਅਗਲੀ ਖ਼ਬਰ ਪਿੰਡ ਤਰਫਾਨ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।