22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਰਾਯਨ ਇੰਟਰਨੈਸ਼ਨਲ ਸਕੂਲ ਵਿਖੇ 'ਮੌਖਿਕ ਸਫ਼ਾਈ' ਵਿਸ਼ੇ 'ਤੇ ਸੈਸ਼ਨ ਕਰਵਾਇਆ <br/>

ਅਜੀਤ ਡੈਸਕ 21-04-2026
ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਐੱਮ. ਡੀ. ਡਾ. ਗ੍ਰੇਸ ਪਿੰਟੋ ਦੇ ਸਰਵਉੱਚ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਲਈ 'ਮੌਖਿਕ ਸਫ਼ਾਈ' ਵਿਸ਼ੇ 'ਤੇ ਸੈਸ਼ਨ ਕਰਵਾਇਆ ਗਿਆ, ਜਿਸ ਦੀ ਅਗਵਾਈ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ, ਲੁਧਿਆਣਾ ਤੋਂ ਦੰਦਾਂ ਦੀ ਮਾਹਿਰ ਡਾ. ਮਾਨਸੀ ਕੱਕੜੀਆ (ਬੀ.ਡੀ.ਐੱਸ., ਐੱਮ.ਆਈ.ਡੀ.ਏ.) ਨੇ ਕੀਤੀ | ਡਾ. ਕੱਕੜੀਆ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸਿਹਤ ਅਤੇ ਤੰਦਰੁਸਤੀ ਲਈ ਸਹੀ ਮੌਖਿਕ ਸਫ਼ਾਈ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਸਹੀ ਬੁਰਸ਼ ਕਰਨ ਦੀਆਂ ਤਕਨੀਕਾਂ, ਨਿਯਮਿਤ ਦੰਦਾਂ ਦੀ ਜਾਂਚ ਦੀ ਮਹੱਤਤਾ ਅਤੇ ਖੁਰਾਕ ਦੇ ਦੰਦਾਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵ ਬਾਰੇ ਵਿਹਾਰਕ ਸੁਝਾਅ ਸਾਂਝੇ ਕੀਤੇ | ਪਿ੍ੰ: ਕੰਚਨ ਮਲਹੋਤਰਾ ਨੇ ਡਾ. ਮਾਨਸੀ ਕੱਕੜੀਆ ਦਾ ਧੰਨਵਾਦ ਕੀਤਾ, ਜਿਸ ਨੇ ਨੌਜਵਾਨ ਵਿਦਿਆਰਥੀਆਂ ਵਿਚ ਦੰਦਾਂ ਦੀ ਸਿਹਤ ਬਾਰੇ ਜਾਗਰੂਕਤਾ ਫ਼ੈਲਾਉਣ ਵਿਚ ਬਹੁਤ ਯੋਗਦਾਨ ਪਾਇਆ |

ਪਿਛਲੀ ਖ਼ਬਰ ਪੀ. ਐੱਚ. ਡੀ. ਸੀ. ਸੀ. ਆਈ. ਦੀਆਂ ਮਹਿਲਾ ਮੈਂਬਰਾਂ ਨੇ ਸਾਬਕਾ ਰਾਸ਼ਟਰਪਤੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ 'ਜੀਨੋਮ ਐਡੀਟਿੰਗ ਤਕਨਾਲੋਜੀ' ਵਿਸ਼ੇ 'ਤੇ ਕਰਵਾਈ ਦੋ ਰੋਜ਼ਾ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।