22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਐਡਵੋਕੇਟ ਧਾਮੀ ਵਲੋਂ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦਾ ਨਵੀਨੀਕਰਨ ਉਪਰੰਤ ਰਸਮੀ ਉਦਘਾਟਨ

ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦਾ ਨਵੀਨੀਕਰਨ ਉਪਰੰਤ ਰਸਮੀ ਉਦਘਾਟਨ ਕਰਦੇ ਹੋਏ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ | ਨਾਲ ਬਾਬਾ ਸਤਨਾਮ ਸਿੰਘ ਮੁਖੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਗੁਰਮੀਤ ਸਿੰਘ ਬੂਹ, ਅਜੈਬ ਸਿੰਘ ਅਭਿਆਸੀ, ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ | ਅਜੀਤ : ਤਸਵੀਰ <br/> 21-04-2026
ਅੰਮਿ੍ਤਸਰ, 20 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦਾ ਨਵੀਨੀਕਰਨ ਕਰਨ ਉਪ੍ਰੰਤ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਰਸਮੀ ਉਦਘਾਟਨ ਕੀਤਾ | ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕੀਤਾ ਗਿਆ |
ਇਸ ਮੌਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਰਾਹੀਂ ਛਪਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪਿ੍ੰਟਿੰਗ ਦੇ ਕੰਮ-ਕਾਜ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦੇ ਨਵੀਨੀਕਰਨ ਦੇ ਕਾਰਜਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਮੁਖੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਕਰਵਾਈ ਗਈ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਬਾਬਾ ਸਤਨਾਮ ਸਿੰਘ ਨੂੰ ਸਨਮਾਨਤ ਵੀ ਕੀਤਾ |
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਐਕਸੀਅਨ ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ, ਇੰਚਾਰਜ ਓਾਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਗੋਲਡਨ ਆਫਸੈਟ ਪ੍ਰੈੱਸ ਮੈਨੇਜਰ ਸੰਦੀਪ ਸਿੰਘ, ਇੰਚਾਰਜ ਮਲਕੀਤ ਸਿੰਘ, ਗੁਰਦੁਆਰਾ ਪਿ੍ੰਟਿੰਗ ਪ੍ਰੈੱਸ ਦੇ ਮੈਨੇਜਰ ਹਰਮਿੰਦਰ ਸਿੰਘ ਮਾਹੀਆ, ਜੇ.ਈ. ਸ਼ਮਸ਼ੇਰ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਦਸਮੇਸ਼ ਕਲੱਬ ਰਾਜਾਸਾਂਸੀ ਵਲੋਂ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਬਿਕਰਮਜੀਤ ਸਿੰਘ ਖ਼ਾਲਸਾ ਦੀ ਪ੍ਰੇਰਨਾ ਨਾਲ ਕਈ ਪਰਿਵਾਰ ਅਕਾਲੀ ਦਲ (ਬ) ਨਾਲ ਜੁੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।