21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਛੇਹਰਟਾ ਬਾਜ਼ਾਰ 'ਚ ਅਣਪਛਾਤੀ ਖੜ੍ਹੀ ਗੱਡੀ ਮਿਲੀ <br/>

ਘਟਨਾ ਸਥਾਨ 'ਤੇ ਖੜ੍ਹੀ ਲਾਵਾਰਸ ਗੱਡੀ ਦੀ ਜਾਂਚ ਕਰਦੇ ਹੋਏ ਪੁਲਿਸ ਅਧਿਕਾਰੀ | ਅਜੀਤ ਤਸਵੀਰ <br/> 07-05-2026
ਛੇਹਰਟਾ, 6 ਮਈ (ਪੱਤਰ ਪ੍ਰੇਰਕ)-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਛੇਹਰਟਾ ਬਾਜ਼ਾਰ ਵਿਚ ਸ਼ੱਕੀ ਹਾਲਾਤ ਹੇਠ ਖੜੀ ਅਣਪਛਾਤੀ ਗੱਡੀ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਿਛਲੇ ਤਕਰੀਬਨ ਇਕ ਘੰਟੇ ਤੋਂ ਵੱਧ ਸਮੇਂ ਤੋਂ ਇਕ ਗੱਡੀ ਬਾਜ਼ਾਰ ਵਿਚ ਖੜੀ ਸੀ, ਜਿਸ ਦੇ ਸ਼ੀਸ਼ੇ ਪੂਰੀ ਤਰ੍ਹਾਂ ਕਾਲੇ ਹਨ ਅਤੇ ਅੰਦਰ ਕੀ ਹੈ, ਇਸ ਬਾਰੇ ਸਪਸ਼ਟ ਨਹੀਂ ਹੋ ਸਕਦਾ | ਸਥਾਨਕ ਲੋਕਾਂ ਨੇ ਦੱਸਿਆ ਕਿ ਗੱਡੀ ਵਿਚ ਵੱਡੇ ਡਰੰਮ ਅਤੇ ਲਾਹਣ ਦੀਆਂ ਭੱਠੀਆਂ ਮੌਜੂਦ ਹਨ ਅਤੇ ਉਥੋਂ ਦੇਸੀ ਸ਼ਰਾਬ ਦੀ ਤੀਖੀ ਬਦਬੂ ਆ ਰਹੀ ਹੈ | ਉਨ੍ਹਾਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਗੱਡੀ ਨੂੰ ਮੀਟ ਦੀ ਦੁਕਾਨ ਦੇ ਸਾਹਮਣੇ ਲਗਾ ਕੇ ਅੰਦਰ ਗਿਆ ਸੀ ਅਤੇ ਕੁਝ ਸਮੇਂ ਬਾਅਦ ਵਾਪਸ ਚਲਾ ਗਿਆ, ਪਰ ਉਸ ਤੋਂ ਬਾਅਦ ਤੋਂ ਉਹ ਗੱਡੀ ਲੈਣ ਲਈ ਵਾਪਸ ਨਹੀਂ ਆਇਆ | ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੇ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ | ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਗੱਡੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਨੂੰ ਸੁਰੱਖਿਅਤ ਬਣਾਉਣ ਲਈ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡੀ ਦੇ ਮਾਲਕ ਅਤੇ ਇਸ ਵਿਚ ਮੌਜੂਦ ਸਮੱਗਰੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗੱਡੀ ਵਿਚ ਮੌਜੂਦ ਸਾਮਾਨ ਕਾਨੂੰਨੀ ਹੈ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨਾਲ ਸੰਬੰਧਿਤ ਹੈ | ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪੂਰਾ ਸੱਚ ਸਾਹਮਣੇ ਆਉਣ ਦੀ ਉਮੀਦ ਹੈ |

ਪਿਛਲੀ ਖ਼ਬਰ ਸਚਿਨ ਮਹਿਰਾ ਨੇ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਹਰਕਰਮ ਸਿੰਘ ਰੰਧਾਵਾ ਨੇ ਆਰ. ਟੀ. ਓ. ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।