21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕੇਂਦਰੀ ਤੇ ਆਰਮੀ ਸਕੂਲਾਂ 'ਚ ਪੰਜਾਬੀ ਨੂੰ ਹਾਸ਼ੀਏ 'ਤੇ ਧੱਕਣ ਦਾ ਕੇਂਦਰੀ ਸਭਾ ਵਲੋਂ ਤਿੱਖਾ ਵਿਰੋਧ <br/>

ਅਜੀਤ ਡੈਸਕ 07-05-2026
ਅੰਮਿ੍ਤਸਰ, 6 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ 'ਚ ਪੰਜਾਬੀ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧੱਕਣ ਦੇ ਫ਼ੈਸਲੇ ਖ਼ਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਤਿੱਖਾ ਵਿਰੋਧ ਕੀਤਾ ਹੈ | ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਰਨਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਪੰਜਾਬ 'ਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਇਸ ਵਿਵਹਾਰ 'ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਨੂੰ ਸਕੂਲਾਂ ਵਿਚ ਭੇਜਿਆ ਸਰਕੂਲਰ ਵਾਪਸ ਲੈਣਾ ਚਾਹੀਦਾ ਹੈ ਜਿਸ ਵਿਚ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਰੱਖ ਕੇ ਸੰਸਕਿ੍ਤ ਨੂੰ ਲਾਜ਼ਮੀ ਤੌਰ 'ਤੇ ਪੜ੍ਹਾਉਣ ਲਈ ਕਿਹਾ ਗਿਆ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਦੀ ਰੱਖਿਆ ਲਈ ਤੁਰੰਤ ਦਖ਼ਲ ਦਿੱਤਾ ਜਾਵੇ | ਕੇਂਦਰੀ ਅਤੇ ਆਰਮੀ ਸਕੂਲਾਂ ਵਿਚ ਪੜ੍ਹ ਰਹੇ ਪੰਜਾਬ ਦੇ ਬੱਚਿਆਂ ਲਈ ਪੰਜਾਬੀ ਵਿਸ਼ੇ ਨੂੰ ਪਹਿਲਾਂ ਵਾਂਗ ਯਕੀਨੀ ਬਣਾਇਆ ਜਾਵੇ | ਕੇਂਦਰੀ ਸਭਾ ਦੇ ਅਹੁਦੇਦਾਰ ਸ਼ੈਲਿੰਦਰਜੀਤ ਸਿੰਘ ਰਾਜਨ, ਦਲਜੀਤ ਸਿੰਘ ਸਾਹੀ, ਸੁਰਿੰਦਰਪ੍ਰੀਤ ਘਣੀਆ, ਬਲਵਿੰਦਰ ਸੰਧੂ, ਮੂਲ ਚੰਦ ਸ਼ਰਮਾ, ਰਾਜਿੰਦਰ ਰਾਜਨ, ਮਨਜੀਤ ਇੰਦਰਾ ਅਤੇ ਭੁਪਿੰਦਰ ਪ੍ਰੀਤ ਕੌਰ ਨੇ ਕਿਹਾ ਕਿ ਜੇ ਫ਼ੈਸਲਾ ਵਾਪਸ ਨਾ ਹੋਇਆ ਤਾਂ ਸੂਬੇ ਭਰ ਵਿਚ ਵਿਆਪਕ ਵਿਰੋਧ ਕੀਤਾ ਜਾਵੇਗਾ |

ਪਿਛਲੀ ਖ਼ਬਰ ਬਿਜਲੀ ਦੀਆਂ ਤਾਰਾਂ ਦੇ ਝੁਰਮਟ 'ਚ ਉਲਝਿਆ ਅੰਮਿ੍ਤਸਰ, ਖੰਭਿਆਂ 'ਤੇ ਉਲਝੀਆਂ ਤਾਰਾਂ ਦੇ ਜਾਲ ਆਮ ਲੋਕਾਂ ਅਤੇ ਰਾਹਗੀਰਾਂ ਲ... ਅਗਲੀ ਖ਼ਬਰ ਅਸ਼ੋਕ ਵਾਟਿਕਾ ਸਕੂਲ ਵਿਖੇ ਐੱਨ.ਸੀ.ਸੀ. 'ਚ ਦਾਖ਼ਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।