ਜੇਠੂਵਾਲ, 7 ਮਈ (ਮਿੱਤਰਪਾਲ ਸਿੰਘ ਰੰਧਾਵਾ)-ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਬੀ. ਐੱਸ. ਸੀ. ਨਰਸਿੰਗ ਸਮੈਸਟਰ 6ਵੇਂ ਦੇ ਐਲਾਨੇ ਨਤੀਜਿਆਂ 'ਚ ਆਨੰਦ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥਨਾ ਨੇ ਵੱਖ-ਵੱਖ ਪੁਜੀਸ਼ਨਾਂ ਹਾਸਲ ਕੀਤੀਆਂ ਜਿਨ੍ਹਾਂ ਵਿਚ ਕਾਲਜ ਦੀ ਹੋਣਹਾਰ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਇਨ੍ਹਾਂ ਨਤੀਜਿਆਂ 'ਚ ਪੰਜਾਬ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂ ਸੂਬੇ ਵਿਚ ਰੋਸ਼ਨ ਕੀਤਾ ਹੈ | ਇਸ ਤੋਂ ਇਲਾਵਾ ਕਾਲਜ ਦੀ ਵਿਦਿਆਰਥਣਾਂ 'ਚ ਨਵਦੀਪ ਕੌਰ ਦੂਜਾ ਸਥਾਨ ਅਤੇ ਪਿ੍ਅੰਕਾ ਸ਼ਰਮਾ ਤੇ ਕਮਲਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਕਾਲਜ ਦੀਆਂ ਹੋਰ ਵੀ ਹੋਣਹਾਰ ਵਿਦਿਆਰਥਣਾਂ ਨੇ ਵੱਖ ਵੱਖ ਪੁਜੀਸ਼ਨ ਹਾਸਿਲ ਕੀਤੀਆਂ | ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਵਾਇਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਮੈਨੇਜਿੰਗ ਡਾਇਰੈਕਟਰ ਸੂਰਿਆ ਪ੍ਰਕਾਸ਼ ਆਨੰਦ, ਕੈਂਪਸ ਡਾਇਰੈਕਟਰ ਮਿਸ ਰੇਨੂ ਠਾਕੁਰ, ਪਿ੍ੰਸੀਪਲ ਰਚਨਾ ਕੁਮਾਰੀ, ਵਾਇਸ ਪਿ੍ੰਸੀਪਲ ਰਮਨਦੀਪ ਕੌਰ ਸੋਹਲ ਅਤੇ ਨਰਸਿੰਗ ਐਡਵਾਈਜ਼ਰ ਊਸ਼ਾ ਸਰੀਨ ਵਲੋਂ ਕਾਲਜ ਦੀਪ ਵਿਦਿਆਰਥਨ ਕੋਮਲਪ੍ਰੀਤ ਕੌਰ ਸਮੇਤ ਹੋਰ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਚੇਅਰਮੈਨ ਡਾਟਰ ਐੱਮ.ਐੱਮ. ਆਨੰਦ ਤੇ ਡਾਇਰੈਕਟਰ ਸੂਰੀਆ ਪ੍ਰਕਾਸ਼ ਅਨੰਦ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਾਲਜ ਦੇ ਪਿ੍ੰਸੀਪਾਲ ਤੇ ਸਟਾਫ਼ ਵਲੋਂ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਉਚੇਰੀ ਵਿਦਿਆ ਦੇ ਕੇ ਪੜ੍ਹਾਇਆ ਜਿਸ ਦੀ ਬਦੌਲਤ ਅੱਜ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ 'ਚ ਪਹਿਲਾ ਸਥਾਨ ਤੇ ਹੋਰ ਵਿਦਿਆਰਥਣਾਂ ਵਲੋਂ ਵੱਖ-ਵੱਖ ਪੁਜੀਸ਼ਨਾਂ ਹਾਸਲ ਕੀਤੀਆਂ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਹੀ ਉੱਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ | ਇਸ ਮੌਕੇ 'ਤੇ ਮੈਡਮ ਪ੍ਰੋਫੈਸਰ ਮਨਵਿੰਦਰ ਕੌਰ, ਸਾਕਸ਼ੀ ਸ਼ਰਮਾ, ਭਾਵਨਾ ਸ਼ਰਮਾ, ਪੂਨਮ, ਹਰਲੀਨ ਕੌਰ, ਪਿ੍ਯੰਕਾ, ਸੀਮਾ, ਪੁਨਰ, ਪਰਮੀਤ, ਰਮਨਦੀਪ ਕੌਰ, ਰਮਨ ਸੰਧੂ, ਕੋਮਲ ਢਿੱਲੋਂ, ਨਵਜੋਤ ਕੌਰ, ਸਰਨਦੀਪ ਕੌਰ, ਸਿਮਰਨ ਢਿੱਲੋਂ, ਸੁਖਸ਼ਰਨ, ਨਿਧੀ, ਰਿੱਪਨਦੀਪ ਕੌਰ, ਅੰਜਲੀ, ਪੱਲਵੀ, ਅਬਿਦਾਹ, ਸਮਰੀਨ, ਮਨਪ੍ਰੀਤ, ਜਸਲੀਨ, ਭਵਿਆ, ਆਇਮਨ, ਸਿਮਰਨਜੀਤ, ਵੰਸ਼ਿਕਾ, ਬੰਸ਼ੀਕਾ, ਬਲਜਿੰਦਰ, ਪ੍ਰਭਨੂਰ, ਰਮਨਦੀਪ ਚੌਹਾਨ ਸਮੇਤ ਹੋਰ ਸਟਾਫ਼ ਤੇ ਵਿਦਿਆਰਥਣਾਂ ਸ਼ਾਮਲ ਸਨ |