ਅੰਮਿ੍ਤਸਰ, 7 ਮਈ (ਰਾਜੇਸ਼ ਕੁਮਾਰ ਸ਼ਰਮਾ)-ਥਾਣਾ ਜੀ. ਆਰ. ਪੀ. ਦੀ ਪੁਲਿਸ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਟੇਸ਼ਨ ਦੇ ਪਲੇਟਫਾਰਮ ਨੰਬਰ 1 'ਤੇ ਇਕ ਵਿਅਕਤੀ ਦੀ ਲਾਸ਼ ਮਿਲੀ, ਜਿਸ ਪਾਸੋਂ ਕੋਈ ਵੀ ਪਹਿਚਾਣ ਸੰਬੰਧੀ ਦਸਤਾਵੇਜ਼ ਮੌਜੂਦ ਨਹੀਂ ਸਨ | ਵਿਅਕਤੀ ਦੀ ਉਮਰ 60 ਤੋਂ 65 ਸਾਲ ਦੀ ਹੈ, ਜੋ ਦੇਖਣ 'ਤੇ ਭਿਖਾਰੀ ਜਾਪਦਾ ਹੈ | ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਪਹਿਚਾਣ ਲਈ ਥਾਣਾ ਜੀ. ਆਰ. ਪੀ. ਮੋਰਚਰੀ 'ਚ 72 ਘੰਟਿਆਂ ਲਈ ਰੱਖਿਆ ਗਿਆ ਹੈ |