ਮਾਨਾਂਵਾਲਾ, 7 ਮਈ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ) ਦੇ ਬੀ. ਟੈੱਕ ਸੀ. ਐੱਸ. ਈ. ਬੈਚ 2026 ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਐੱਲ ਐਂਡ ਜੀ ਕਨਸਲਟੈਂਸੀ ਵਿਚ ਸ਼ਾਨਦਾਰ ਪਲੇਸਮੈਂਟ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਚੁਣੇ ਗਏ ਵਿਦਿਆਰਥੀਆਂ ਵਿਚ ਦਿਵਿਆ ਛਾਬੜਾ ਅਤੇ ਆਰਯਨ ਮਹਿਰਾ ਸ਼ਾਮਿਲ ਹਨ | ਇਹ ਉਪਲਬੱਧੀ ਵਿਦਿਆਰਥੀਆਂ ਦੀ ਮਿਹਨਤ, ਤਕਨੀਕੀ ਯੋਗਤਾ ਅਤੇ ਏਜੀਸੀ ਵਲੋਂ ਦਿੱਤੀ ਜਾ ਰਹੀ ਉਦਯੋਗ-ਕੇਂਦਿ੍ਤ ਸਿੱਖਿਆ ਦਾ ਨਤੀਜਾ ਹੈ | ਏਜੀਸੀ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਵੱਲ ਇਕ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਪੇਸ਼ੇਵਰ ਵਿਕਾਸ ਲਈ ਪੂਰਾ ਸਹਿਯੋਗ ਦਿੰਦੀ ਰਹੇਗੀ | ਏਜੀਸੀ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਅਤੇ ਪਿ੍ੰ: ਡਾ. ਗੌਰਵ ਤੇਜਪਾਲ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਮੌਕਿਆਂ ਦਾ ਪੂਰਾ ਲਾਭ ਲੈ ਕੇ ਜੀਵਨ ਵਿਚ ਨਿਰੰਤਰ ਉੱਚਾਈਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |