12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਰਤੀ ਸਰਹੱਦ 'ਤੇ ਕੰਡਿਆਲੀ ਤਾਰ ਨੇੜੇ ਹਰ ਤਰ੍ਹਾਂ ਦੀ ਹਰਕਤ 'ਤੇ ਪਾਬੰਦੀ <br/>

ਅਜੀਤ ਡੈਸਕ 08-05-2026
ਅਟਾਰੀ ਸਰਹੱਦ, 7 ਮਈ (ਰਾਜਿੰਦਰ ਸਿੰਘ ਰੂਬੀ ਗੁਰਦੀਪ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤਸਰ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤ ਐਕਟ 2023 ਦੀ ਧਾਰਾ 163 ਬੀ. ਐੱਨ. ਐੱਸ. ਐੱਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤਕ ਹਰ ਤਰ੍ਹਾਂ ਦੀ ਹਰਕਤ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮਿ੍ਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ 'ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ | ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ਕਰਨ 'ਤੇ ਮਨਾਹੀ ਦੇ ਹੁਕਮ ਜਾਰੀ ਕੀਤਾ ਜਾਣਾ ਲਾਜ਼ਮੀ ਹੈ | ਅੰਮਿ੍ਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਪਾਬੰਦੀਆਂ 6 ਜੁਲਾਈ ਤੱਕ ਲਗਾਈਆਂ ਗਈਆਂ ਹਨ |

ਪਿਛਲੀ ਖ਼ਬਰ ਪੁਰਾਣੇ ਬੂਹੇ ਬਾਰੀਆਂ ਵਾਲੇ ਖੋਖਿਆਂ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਦੀ ਐੱਲ. ਐਂਡ ਜੀ. ਕਨਸਲਟੈਂਸੀ 'ਚ ਹੋਈ ਪਲੇਸਮੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।